ਜ਼ਿਲ੍ਹਾ ਕਾਂਗਰਸ ਕਮੇਟੀ ਨੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Friday, Jun 26, 2020 - 04:38 PM (IST)

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਲਾਲਾਬਾਦ (ਸੇਤੀਆ) : ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸੈਨਾ ਦੇ ਜਵਾਨਾਂ ਨੂੰ ਆਸਫ਼ਵਾਲਾ ਸ਼ਹੀਦੀ ਸਮਾਰਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰੰਜਮ ਕਾਮਰਾ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਸੋਨੀਆ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਨ ਦੀ ਕਾਇਰਤਾ ਪੂਰਨ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ਹੀਦ ਪਰਿਵਾਰਾਂ ਦੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਹਰ ਤਰ੍ਹਾਂ ਦੇ ਵੈਰੀ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਸਾਨੂੰ ਦੇਸ਼ ਦੇ ਉਨ੍ਹਾਂ ਵੀਰ ਸਪੂਤਾਂ 'ਤੇ ਮਾਣ ਹੈ ਪਰ ਅਫ਼ਸੋਸ ਹੈ ਕਿ ਦੇਸ਼ ਦੀ ਕੇਂਦਰ ਸਰਕਾਰ ਦੀ ਕਮਜ਼ੋਰ ਅਗਵਾਈ ਕਾਰਨ ਸੈਨਾ ਦੇ ਹੱਥ ਬੰਨ੍ਹੇ ਹੋਏ ਹਨ। ਉਨ੍ਹਾਂ ਮੋਦੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਕਿਉਂ ਪੈਦਾ ਹੋਏ ਕਿ ਚੀਨ ਦੇ ਫ਼ੌਜੀ ਸਾਡੀ ਧਰਤੀ 'ਤੇ ਆ ਕੇ ਸਾਡੇ ਸੈਨਿਕਾਂ ਨੂੰ ਸ਼ਹੀਦ ਕਰ ਗਏ। 

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਫ਼ੌਜੀ ਜਵਾਨਾਂ ਨੂੰ ਨਿਹੱਥੇ ਭੇਜਣ ਦਾ ਫੈਸਲਾ ਗ਼ਲਤ ਸੀ। ਇਸ ਮੌਕੇ ਡਾ. ਅਜੇ ਗਰੋਵਰ, ਵਿਜੇ ਸੱਭਰਵਾਲ, ਡਾ. ਕੇ.ਕੇ. ਸੇਠੀ, ਦੀਪਾ ਨਰੂਲਾ, ਖ਼ੁਸ਼ਹਾਲ ਸਿੰਘ ਗਾਗਨਕੇ, ਕ੍ਰਿਸ਼ਨ ਕਾਠਗੜ੍ਹ, ਹੈਪੀ ਕੰਬੋਜ਼, ਜਗਤਾਰ ਸਿੰਘ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਤਜਿੰਦਰ ਕਾਲੜਾ, ਉਪ ਪ੍ਰਧਾਨ ਕੈਂਡੀ ਸ਼ਰਮਾ ਆਦਿ ਕਾਂਗਰਸ ਵਰਕਰ ਹਾਜ਼ਰ ਸਨ।


author

Gurminder Singh

Content Editor

Related News