ਕਾਂਗਰਸ ''ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ ਨਵਜੋਤ ਸਿੱਧੂ
Thursday, Dec 25, 2025 - 06:04 PM (IST)
ਅੰਮ੍ਰਿਤਸਰ/ਨਵੀਂ ਦਿੱਲੀ : ਕਾਂਗਰਸ ਵਿਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਮੈਡਮ ਨਵਜੋਤ ਕੌਰ ਸਿੱਧੂ ਨੇ ਹੁਣ ਕੇਂਦਰੀ ਮੰਤਰੀ ਨਿਤਿਨ ਗ਼ਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਖੁਦ ਮੈਡਮ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਨਿਤਿਨ ਗਡਕਰੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮੈਡਮ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੇਂਦਰੀ ਮੰਤਰੀ ਦੀ ਕਾਰਜ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਕਾਬਿਲ-ਏ-ਤਾਰੀਫ਼ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਔਰਤ ਵੱਲੋਂ ਮਾਂ ਤੇ ਪੁੱਤ ਨਾਲ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ
ਮੈਡਮ ਸਿੱਧੂ ਨੇ ਕਿਹਾ ਕਿ ਨਿਤਿਨ ਗਡਕਰੀ ਦੀ ਮਜ਼ਬੂਤ ਅਗਵਾਈ ਦੀ ਸਮਰੱਥਾ ਕਾਰਨ ਵੱਡੀਆਂ ਤੋਂ ਵੱਡੀਆਂ ਸਮੱਸਿਆਵਾਂ ਵੀ ਹੱਲ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨਾਲ ਸਬੰਧਤ ਕਈ ਅਟਕੇ ਹੋਏ ਪ੍ਰੋਜੈਕਟ ਹੁਣ ਬਹੁਤ ਤੇਜ਼ੀ ਨਾਲ ਪੂਰੇ ਹੋ ਰਹੇ ਹਨ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਾਰੇ ਲੋਕਾਂ ਵੱਲੋਂ ਅਸੀਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਦੀ ਕੋਸ਼ਿਸ਼ ਸਦਕਾ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਆ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
