ਕਾਂਗਰਸ ''ਚ ਮੁਅੱਤਲ ਕੀਤੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ

Tuesday, Dec 09, 2025 - 02:10 PM (IST)

ਕਾਂਗਰਸ ''ਚ ਮੁਅੱਤਲ ਕੀਤੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ

ਅੰਮ੍ਰਿਤਸਰ : ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੱਲਬਾਤ ਸਿੱਧੇ ਟਾਪ ਲੀਡਰਸ਼ਿਪ ਨਾਲ ਚੱਲ ਰਹੀ ਹੈ ਅਤੇ ਜਿਸ ਵਿਅਕਤੀ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਸ ਦਾ ਕੋਈ ਮਾਇਨਾ ਨਹੀਂ। ਇਸ ਦੌਰਾਨ ਨਵਜੌਤ ਕੌਰ ਸਿੱਧੂ ਨੇ ਐਲਾਨ ਕੀਤਾ ਕਿ ਉਹ 2027 ਦੀਆਂ ਚੋਣਾਂ ਵਿਚ ਹਰ ਹਾਲਤ ਵਿਚ ਪੰਜਾਬ ਅੰਦਰ ਸਰਕਾਰ ਬਣਾਉਣਗੇ। ਜਦੋਂ ਉਨ੍ਹਾਂ ਪੁੱਛਿਆ ਗਿਆ ਕਿ ਕੀ ਤੁਸੀਂ ਕਾਂਗਰਸ ਵਿਚ ਰਹਿ ਕੇ ਸਰਕਾਰ ਬਣਾਓਗੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਅਜੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਮੈਡਮ ਸਿੱਧੂ ਨੇ ਕਿਹਾ ਕਿ ਉਹ ਕੈਂਸਰ ਮੁਕਤ ਹੋਣ ਤੋਂ ਬਾਅਦ ਲਗਾਤਾਰ ਲੋਕਾਂ ਵਿਚ ਰਹਿ ਰਹੀ ਹੈ ਅਤੇ ਖ਼ਾਸਕਰ ਦਲਿਤ ਸਮਾਜ ਦੀ ਆਵਾਜ਼ ਬਣਨ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ‘ਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੁੱਛਿਆ ਕਿ ਬੱਸ ਬਾਡੀਆਂ ਵਾਲੇ ਕੇਸ ਵਿਚ ਭਗਵੰਤ ਮਾਨ ਰਾਜਾ ਵੜਿੰਗ ਦਾ ਬਚਾਅ ਕਿਉਂ ਕਰ ਰਹੇ ਹਨ। ਮੈਡਮ ਸਿੱਧੂ ਨੇ ਇਹ ਵੀ ਦਾਅਵਾ ਕੀਤਾ ਕਿ ਵੜਿੰਗ ‘ਤੇ ਢਾਈ ਹਜ਼ਾਰ ਏਕੜ ਦੀ ਜ਼ਮੀਨ ਨਾਲ ਸੰਬੰਧਿਤ ਕੇਸ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੁਖਬੀਰ ਬਾਦਲ ਵੱਲੋਂ ਇਸ ਹਲਕੇ ਤੋਂ ਚੋਣ ਲੜਨ ਦਾ ਐਲਾਨ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਡੇਢ ਸਾਲ ਤੱਕ ਮਿੰਨਤਾਂ ਕੀਤੀਆਂ, ਪਰ ਨਵਜੋਤ ਸਿੰਘ ਸਿੱਧੂ ਨਹੀਂ ਮੰਨੇ। ਸਿੱਧੂ ਨੂੰ ਮੁੱਖ ਮੰਤਰੀ ਬਣਨ ਦਾ ਕੋਈ ਸ਼ੌਂਕ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀ 70 ਫ਼ੀਸਦੀ ਲੀਡਰਸ਼ਿਪ, ਜਿੱਤਣ ਵਾਲੇ ਵਿਧਾਇਕ ਅਤੇ ਵਰਕਰ ਉਨ੍ਹਾਂ ਦੇ ਨਾਲ ਹਨ। ਮੈਡਮ ਸਿੱਧੂ ਨੇ ਕਿਹਾ ਕਿ ਨੋਟਿਸਾਂ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ। “ਰਾਣਾ ਗੁਰਜੀਤ ਨੂੰ ਵੀ ਅਜਿਹੇ ਨੋਟਿਸ ਮਿਲੇ ਹਨ ਤੇ ਸੁੱਖੀ ਰੰਧਾਵਾ ਨੇ ਤਾਂ ਰਾਜਸਥਾਨ ਵਿਚ ਪੈਸੇ ਲੈ ਕੇ ਟਿਕਟਾਂ ਵੰਡੀਆਂ ਹਨ। ਅੰਤ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਨੋਟਿਸ ਉਨ੍ਹਾਂ ਲਈ ਕੋਈ ਮਾਇਨਾ ਨਹੀਂ ਰੱਖਦਾ ਕਿਉਂਕਿ ਉਨ੍ਹਾਂ ਦੀ ਗੱਲ ਸਿੱਧੀ ਟੌਪ ਲੀਡਰਸ਼ਿਪ ਨਾਲ ਚੱਲ ਰਹੀ ਹੈ। ਉਹ ਜਲਦੀ ਆਪਣੀ ਅਗਲੀ ਰਣਨੀਤੀ ਮੀਡੀਆ ਦੇ ਸਾਹਮਣੇ ਲਿਆਉਣਗੇ। 

ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਕਿਸਮਤ ਪਲਟਣੀ, ਰਾਤੋਂ-ਰਾਤ ਕਰੋੜ ਪਤੀ ਬਣ ਗਿਆ ਫਰੀਦਕੋਟ ਦਾ ਮਜ਼ਦੂਰ ਪਰਿਵਾਰ

 


author

Gurminder Singh

Content Editor

Related News