ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਸਿੱਧੂ ਦਾ ਧਮਾਕਾ, ਕਿਹਾ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ

Sunday, Oct 24, 2021 - 10:40 PM (IST)

ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਸਿੱਧੂ ਦਾ ਧਮਾਕਾ, ਕਿਹਾ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਿੱਤਰ ਅਰੂਸਾ ਆਲਮ ’ਤੇ ਛਿੜੇ ਵਿਵਾਦ ਦਰਮਿਆਨ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਕਿਹਾ ਹੈ ਕਿ ਇਹ ਸਮਾਂ ਪੰਜਾਬ ਦੇ ਅਸਲ ਮੁੱਦਿਆਂ ਦੀ ਗੱਲ ਕਰਨ ਦਾ ਹੈ। ਪੰਜਾਬ ਦੇ ਅਸਲ ਮੁੱਦਿਆਂ ’ਤੇ ਵਾਪਸ ਆਉਣਾ ਚਾਹੀਦਾ ਹੈ, ਜਿਹੜੇ ਹਰ ਪੰਜਾਬੀ ਅਤੇ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੇ ਹੋਏ ਹਨ। ਪੰਜਾਬ ਸਿਰ ਚੜ੍ਹੇ ਕਰਜ਼ੇ ਨਾਲ ਕਿਵੇਂ ਨਜਿੱਠਿਆ ਜਾਵੇ? ਮੈਂ ਪੰਜਾਬ ਦੇ ਅਸਲ ਮੁੱਦਿਆਂ ’ਤੇ ਡੱਟਿਆ ਰਹਾਂਗਾ ਅਤੇ ਇਨ੍ਹਾਂ ਤੋਂ ਪਿੱਛੇ ਨਹੀਂ ਹਟਾਂਗਾ।

ਇਹ ਵੀ ਪੜ੍ਹੋ : ਅਰੂਸਾ ਆਲਮ ਨੂੰ ਲੈ ਕੇ ਵਧਿਆ ਕਲੇਸ਼, ਹੁਣ ਕੈਪਟਨ ਦੇ ਸਲਾਹਕਾਰ ਦਾ ਵੱਡਾ ਧਮਾਕਾ

PunjabKesari

ਨਾ ਪੂਰਿਆ ਜਾ ਸਕਣ ਵਾਲੇ ਨੁਕਸਾਨ ਅਤੇ ਡੈਮੇਜ ਕੰਟਰੋਲ ਲਈ ਆਖ਼ਰੀ ਮੌਕੇ ਵਿਚਕਾਰ ਇਹ ਸਪੱਸ਼ਟ ਹੈ ਕਿ ਕੌਣ ਸੂਬੇ ਦੇ ਸਰੋਤਾਂ ਨੂੰ ਨਿੱਜੀ ਜੇਬਾਂ ਵਿਚ ਜਾਣ ਦੀ ਬਜਾਏ ਸੂਬੇ ਦੇ ਖ਼ਜ਼ਾਨੇ ਵਿਚ ਵਾਪਸ ਲਿਆਵੇਗਾ। ਕੌਣ ਸਾਡੇ ਮਹਾਨ ਸੂਬੇ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਪਹਿਲਕਦਮੀ ਦੀ ਅਗਵਾਈ ਕਰੇਗਾ। ਆਪਣੇ ਪੁਰਾਣੇ ਅੰਦਾਜ਼ ਵਿਚ ਬੋਲਦਿਆਂ ਸਿੱਧੂ ਨੇ ਕਿਹਾ ਕਿ ਧੁੰਦ ਨੂੰ ਸਾਫ ਹੋਣ ਦਿਓ ਹਕੀਕਤ ਸੂਰਜ ਵਾਂਗ ਚਮਕੇਗੀ। ਉਨ੍ਹਾਂ ਕਿਹਾ ਕਿ ਸਵਾਰਥੀ ਲੋਕਾਂ ਤੋਂ ਦੂਰ ਰਹਿ ਕੇ ਸਿਰਫ ਉਸ ਰਾਹ ’ਤੇ ਧਿਆਨ ਕੇਂਦਰਿਤ ਕਰੋ ਜੋ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ ਵੱਲ ਲੈ ਕੇ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਛਿੜੀ ਲੜਾਈ ਦਰਮਿਆਨ ਸੁਨੀਲ ਜਾਖੜ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News