ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ ''ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ
Monday, Jun 29, 2020 - 06:50 PM (IST)
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ 'ਸਪੀਕਅਪ ਇੰਡੀਆ' ਪ੍ਰੋਗਰਾਮ ਵਿਚ ਪੰਜਾਬ ਦੀ ਆਰਥਿਕਤਾ 'ਤੇ ਚੁੱਕੇ ਸਵਾਲ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ ਹੈ। ਚੰਡੀਗੜ੍ਹ 'ਚ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਇਕਦਮ ਨਹੀਂ ਵਿਗੜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਹਾਂ 'ਤੇ ਲਿਆਉਣ ਲਈ ਮੋਂਟੇਕ ਸਿੰਘ ਆਹਲੂਵਾਲੀਆ ਦੀ ਬਣਾਈ ਗਈ ਕਮੇਟੀ ਦੀ ਪਹਿਲੀ ਰਿਪੋਰਟ ਮਿਲ ਗਈ ਹੈ ਅਤੇ ਇਹ ਕਮੇਟੀ ਪੰਜਾਬ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਕੈਪਟਨ ਨੇ ਸਪੱਸ਼ਟ ਕੀਤੀ ਸਥਿਤੀ, ਫਿਲਹਾਲ ਨਹੀਂ ਲੱਗੇਗੀ ਤਾਲਾਬੰਦੀ
ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦਾ ਇਕ ਚੰਗਾ ਬੁਲਾਰਾ ਹੈ। ਉਨ੍ਹਾਂ ਕਿਹਾ ਕਿ ਸਪੀਕਅਪ ਇੰਡੀਆ ਵਿਚ ਵੀ ਸਿੱਧੂ ਨੂੰ 220-221ਵੇਂ ਨੰਬਰ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪੱਤਰਕਾਰਾਂ ਵਲੋਂ ਨਵਜੋਤ ਸਿੱਧੂ ਦੀ 2022 ਵਿਚ ਭੂਮਿਕਾ 'ਤੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਦੀ 2022 ਵਿਚ ਭੂਮਿਕਾ ਕਾਂਗਰਸ ਹਾਈਕਮਾਨ ਹੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹੈ ਅਤੇ ਸਿੱਧੂ ਦੀ ਭੂਮਿਕਾ 'ਤੇ ਆਖਰੀ ਫ਼ੈਸਲਾ ਹਾਈਕਮਾਨ ਨੇ ਹੀ ਲੈਣਾ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ, ਕੈਪਟਨ ਨੇ ਕੀਤਾ ਵੱਡਾ ਐਲਾਨ
ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਕੈਬਨਿਟ ਦੇ ਵਿਸਤਾਰ ਦੀ ਅਟਕਲਾਂ 'ਤੇ ਵੀ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਅਜੇ ਪੰਜਾਬ ਕੈਬਨਿਟ ਦਾ ਵਿਸਤਾਰ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਸਾਹਮਣੇ ਅਜੇ ਕੋਰੋਨਾ ਮਹਾਮਾਰੀ ਵਰਗਾ ਵੱਡਾ ਸੰਕਟ ਹੈ, ਜਿਸ ਨਾਲ ਨਜਿੱਠਣਾ ਹੈ, ਇਸ ਲਈ ਅਜੇ ਕੈਬਨਿਟ ਵਿਚ ਵਿਸਤਾਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਫੇਰਬਦਲ ਦੀਆਂ ਚਰਚਾਵਾਂ ਸਿਰਫ ਮੀਡੀਆ ਵਿਚ ਹਨ।
ਇਹ ਵੀ ਪੜ੍ਹੋ : ਲਾਪਤਾ ਧੀ ਦੀ ਭਾਲ 'ਚ ਲੱਗੇ ਪਰਿਵਾਰ ਦੀਆਂ ਟੁੱਟੀਆਂ ਆਸਾਂ, ਲਾਸ਼ ਦੇਖ ਨਿਕਲਿਆ ਤ੍ਰਾਹ