ਸਿੱਧੂ ਦਾ ਐਲਾਨ, ਦਲਿਤਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਜਾਣਗੇ ਪੂਰੇ

08/04/2021 2:32:20 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਚ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੇ ਮੰਤਰੀਆਂ, ਵਿਧਾਇਕਾਂ ਨਾਲ ਗੱਲਬਾਤ ਕੀਤੀ। ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨਾਲ ਸਿੱਧੂ ਨੇ ਦਲਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਕਰੀਬ 3 ਘੰਟੇ ਚੱਲੀ ਇਸ ਬੈਠਕ ਵਿਚ ਕਰੀਬ 20 ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਨੇ ਦਲਿਤ ਭਾਈਚਾਰੇ ਦੀ ਭਲਾਈ ਲਈ ਜ਼ਰੂਰੀ ਹਰ ਪ੍ਰੋਗਰਾਮ ਅਤੇ ਨੀਤੀ ਸਬੰਧੀ ਵਿਸਥਾਰ ਨਾਲ ਆਪਣੇ-ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ : ਪ੍ਰਧਾਨ ਬਣਦੇ ਹੀ ਨਵਜੋਤ ਸਿੱਧੂ ਨੇ ਲੱਭਿਆ ਖੇਤੀ ਕਾਨੂੰਨਾਂ ਦਾ ਹੱਲ, ਇਹ ਵੱਡਾ ਕਦਮ ਚੁੱਕਣ ਦਾ ਐਲਾਨ

ਬੈਠਕ ਵਿਚ ਦਲਿਤ ਭਾਈਚਾਰੇ ਦੀ ਹਰ ਇਕ ਮੰਗ ਅਤੇ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦਾ ਹੱਲ ਕਰਨ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ। ਪੰਜਾਬ ਕਾਂਗਰਸ ਪ੍ਰਧਾਨ ਨੇ 18 ਨੁਕਤਿਆਂ ਦੇ ਏਜੰਡੇ ਨੂੰ ਪੂਰਾ ਕਰਨ ਦਾ ਸੰਕਲਪ ਦੁਹਰਾਉਂਦੇ ਹੋਏ ਕਿਹਾ ਕਿ ਦਲਿਤ ਭਾਈਚਾਰੇ ਨਾਲ ਕੀਤੇ ਸਾਰੇ ਵਾਅਦੇ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣਗੇ। ਇਸ ਉਪਰੰਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਅੰਗਦ ਸੈਨੀ, ਦਰਸ਼ਨ ਸਿੰਘ ਮੰਗੂਪੁਰ ਅਤੇ ਸਥਾਨਕ ਲੀਡਰਸ਼ਿਪ ਨੇ ਕਰੀਬ 2 ਘੰਟੇ ਤੱਕ ਸ਼ਹੀਦ ਭਗਤ ਸਿੰਘ ਨਗਰ ਦੇ ਹਰ ਇੱਕ ਬਲਾਕ ਦੇ ਕਾਂਗਰਸੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ : ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਹਰਸਿਮਰਤ ਤੇ ਰਵਨੀਤ ਬਿੱਟੂ, ਸੰਸਦ ਦੇ ਬਾਹਰ ਹੋਈ ਤਿੱਖੀ ਬਹਿਸ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh