ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ
Saturday, Sep 18, 2021 - 01:32 PM (IST)
ਚੰਡੀਗੜ੍ਹ : ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ ਸੂਚੀ ਵੀ ਪੰਜਾਬ ਕਾਂਗਰਸ ਦੇ ਦਫਤਰ ਵਿਚ ਪਹੁੰਚ ਚੁੱਕੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਸਿਆਸਤ ’ਚ ਕੁੱਝ ਵੱਡਾ ਧਮਾਕਾ ਹੋ ਸਕਦਾ ਹੈ। ਉਧਰ ਸੀ.ਐਲ.ਪੀ. ਮੀਟਿੰਗ ’ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ
ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਬੋਲੇ ਵਿਧਾਇਕਾਂ ਕੋਲ ਵੱਡਾ ਮੌਕਾ
ਅੱਜ ਪੰਜ ਵਜੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਧਮਾਕਾ ਕੀਤਾ ਹੈ। ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਚੰਗਾ ਮੁੱਖ ਮੰਤਰੀ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ। ਮੁਸਤਫਾ ਨੇ ਕਿਹਾ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ ਅਤੇ ਇਹ ਸਮਾਂ ਪਾਰਟੀ ਦੀ ਸ਼ਾਨ ਬਹਾਲ ਦਾ ਮੌਕਾ ਹੈ। ਇਹ ਮੌਕਾ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ।
ਇਹ ਵੀ ਪੜ੍ਹੋ : ਮੁਕਤਸਰ ਦੇ ਪਿੰਡ ਡੋਡਾਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ, ਸੀ. ਸੀ. ਟੀ. ਵੀ. ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?