ਕਾਂਗਰਸ ’ਚ ਵਧੇ ‘ਸਿਆਸੀ ਪਾਰੇ’ ਦਰਮਿਆਨ ਪਰਗਟ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ

Saturday, Aug 28, 2021 - 09:50 PM (IST)

ਕਾਂਗਰਸ ’ਚ ਵਧੇ ‘ਸਿਆਸੀ ਪਾਰੇ’ ਦਰਮਿਆਨ ਪਰਗਟ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ

ਚੰਡੀਗੜ੍ਹ (ਅਸ਼ਵਨੀ) : ਇੱਟ ਨਾਲ ਇੱਟ ਖੜਕਾਉਣ ਦੇ ਬਿਆਨ ’ਤੇ ਪੈਦਾ ਹੋਏ ਵਿਵਾਦ ਵਿਚਕਾਰ ਸ਼ੁੱਕਰਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਜਨਰਲ ਸਕੱਤਰ ਪਰਗਟ ਸਿੰਘ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੇ ਕਾਂਗਰਸ ਸੰਗਠਨ ਨੂੰ ਲੈ ਕੇ ਕਾਫ਼ੀ ਦੇਰ ਤੱਕ ਮੰਥਨ ਕੀਤਾ ਪਰ ਸਿਆਸੀ ਗਲਿਆਰਿਆਂ ’ਚ ਇਸ ਬੈਠਕ ਦੇ ਕਈ ਰਾਜਨੀਤਕ ਮਾਅਨੇ ਵੀ ਕੱਢੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਵਧੀ ਤਲਖ਼ੀ, ਨਵਜੋਤ ਸਿੱਧੂ ਨੇ ਕਿਹਾ ਇੱਟ ਨਾਲ ਇੱਟ ਖੜਕਾ ਦਿਆਂਗਾ

ਕਿਹਾ ਜਾ ਰਿਹਾ ਹੈ ਕਿ ਸਿੱਧੂ ਬਦਲੇ ਸਿਆਸੀ ਮਾਹੌਲ ’ਤੇ ਮੰਥਨ ਕਰਨ ਆਏ ਸਨ। ਇਕ ਪਾਸੇ ਉਨ੍ਹਾਂ ਦੇ ਸਲਾਹਕਾਰ ਨੇ ਅਸਤੀਫ਼ਾ ਦੇ ਦਿੱਤਾ, ਉੱਥੇ ਹੀ ਦੂਜੇ ਪਾਸੇ ਇਕ ਬਿਆਨ ’ਤੇ ਬਵਾਲ ਖੜ੍ਹਾ ਹੋ ਗਿਆ। ਇਸ ਲਈ ਉਹ ਪਰਗਟ ਸਿੰਘ ਨਾਲ ਸਲਾਹ ਮਸ਼ਵਰਾ ਕਰਨ ਪਹੁੰਚੇ ਸਨ। ਹਾਲਾਂਕਿ ਪਰਗਟ ਸਿੰਘ ਨੇ ਇਸ ਗੱਲ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਸਿੱਧੂ ਨੇ ਜ਼ਿਲ੍ਹਾ ਪੱਧਰ ’ਤੇ ਸੰਗਠਨ ਦੀ ਮਜ਼ਬੂਤੀ ਨੂੰ ਲੈ ਕੇ ਸਲਾਹ ਮਸ਼ਵਰਾ ਕੀਤਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News