ਕੈਪਟਨ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਣ ਵਾਲੇ ਨਵਜੋਤ ਸਿੱਧੂ ਨੂੰ ਪਰਨੀਤ ਕੌਰ ਦੀ ਨਸੀਹਤ

09/05/2021 6:50:22 PM

ਨਾਭਾ (ਰਾਹੁਲ ਖੁਰਾਣਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਬਗਾਵਤੀ ਸੁਰ ਅਖ਼ਤਿਆਰ ਕਰਨ ਵਾਲੇ ਨਵਜੋਤ ਸਿੱਧੂ ਨੂੰ ਸਾਂਸਦ ਪਰਨੀਤ ਕੌਰ ਨੇ ਨਸੀਹਤ ਦਿੱਤੀ ਹੈ। ਨਾਭਾ ਪਹੁੰਚੀ ਪਰਨੀਤ ਕੌਰ ਨੇ ਆਖਿਆ ਹੈ ਕਿ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਹੈ ਅਤੇ ਉਨ੍ਹਾਂ ਜ਼ਮੀਨੀ ਪੱਧਰ ’ਤੇ ਉਤਰ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਾਈ ਤੱਕੜੀ ਹੈ ਅਤੇ ਆਪਣੇ ਵਰਕਰਾਂ ਨੂੰ ਤਕੜਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਅਤੇ ਸਰਕਾਰ ਨੇ ਜਿਹੜੇ ਵੀ ਵਾਅਦੇ ਕੀਤੇ ਹਨ, ਉਹ ਪੂਰੇ ਕੀਤੇ ਜਾਣਗੇ। ਇਸ ਦੌਰਾਨ ਪਰਨੀਤ ਕੌਰ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਰਹੇ। ਇਸ ਮੌਕੇ ਜਦੋਂ ਉਨ੍ਹਾਂ ਤੋਂ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਬਟਾਲੇ ਨੂੰ ਜ਼ਿਲ੍ਹੇ ਬਣਾਉਣ ਦੀ ਕੀਤੀ ਮੰਗ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ, ਸਿੱਧੂ, ਭੱਠਲ ਤੇ ਜਾਖੜ ’ਤੇ ਵੱਡਾ ਫ਼ੈਸਲਾ ਲੈ ਸਕਦੀ ਹੈ ਹਾਈਕਮਾਨ

ਇਸ ਮੌਕੇ ਮੁਜ਼ੱਫਰਨਗਰ ਵਿਖੇ ਕਿਸਾਨੀ ਮਹਾਪੰਚਾਇਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੱਕ ਹੈ ਉਹ ਇਸ ਤਰ੍ਹਾਂ ਦੇ ਪ੍ਰੋਗਰਾਮ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਅਧਿਆਪਕ ਦਿਵਸ ’ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਅਧਿਆਪਕਾਂ ਪ੍ਰਤੀ ਬਹੁਤ ਸਤਿਕਾਰ ਹੈ। ਪਰਨੀਤ ਕੌਰ ਨੇ ਕਿਹਾ ਕਿ ਸਾਨੂੰ ਵੀ ਦੁੱਖ ਹੁੰਦਾ ਹੈ ਜਦੋਂ ਅਧਿਆਪਕਾਂ ਨਾਲ ਧੱਕਾ-ਮੁੱਕੀ ਦੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਲਈ ਕੰਮ ਕਰ ਰਹੀ ਹੈ ਅਤੇ ਅੱਗੇ ਤੋਂ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜੋ ਅਧਿਆਪਕਾਂ ਦਾ ਮਸਲਾ ਹੈ ਇਹ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਦਾ ਹੈ ਅਤੇ ਅਸੀਂ ਫਿਰ ਵੀ ਇਸ ਨੂੰ ਜਲਦ ਤੋਂ ਜਲਦ ਹੱਲ ਕਰ ਦੇਵਾਂਗੇ।

ਇਹ ਵੀ ਪੜ੍ਹੋ : ਗੈਂਗਸਟਰ ਕੁਲਵੀਰ ਨਰੂਆਣਾ ਦੇ ਭਤੀਜੇ ਨੇ ਆਈਲੈਟਸ ’ਚੋਂ ਬੈਂਡ ਘੱਟ ਆਉਣ ਕਾਰਣ ਕੀਤੀ ਖ਼ੁਦਕੁਸ਼ੀ

ਨੋਟ - ਪਰਨੀਤ ਕੌਰ ਵਲੋਂ ਨਵਜੋਤ ਸਿੱਧੂ ਨੂੰ ਦਿੱਤੀ ਨਸੀਹਤ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।


Gurminder Singh

Content Editor

Related News