ਕਾਂਗਰਸ ਨਾਲ ਕੋਈ ਸਮਝੌਤਾ ਨਹੀਂ: ਹਰਪਾਲ ਸਿੰਘ (ਵੀਡੀਓ)
Sunday, Jul 29, 2018 - 11:08 AM (IST)
ਚੰਡੀਗੜ੍ਹ(ਮਨਮੋਹਨ ਸਿੰਘ)—ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਗਠਜੋੜ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ ਤੇ ਇਸ ਚਰਚਾ ਦੇ ਵਿਚਕਾਰ ਕਈ ਤਰ੍ਹਾਂ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ 'ਆਪ' ਵਲੋਂ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਨਾਲ ਨਾਅਤਾ ਜੋੜਨਾ ਸਭ ਤੋਂ ਵੱਡੀ ਭੁੱਲ ਸੀ।
ਜ਼ਿਕਰਯੋਗ ਹੈ ਕਿ ਕਾਂਗਰਸ ਵਲੋਂ ਵੀ ਇਕ ਬਿਆਨ ਸਾਹਮਣੇ ਆ ਚੁੱਕਾ ਹੈ, ਜਿਸ ਵਿਚ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ 'ਚ ਕਾਂਗਰਸ ਇਕੱਲੀ ਚੋਣ ਲੜਨ ਲਈ ਤਿਆਰ ਹੈ।
