ਕਾਂਗਰਸ ਸਰਕਾਰ ਦੀ ''ਕਹਿਣੀ ਤੇ ਕਰਨੀ'' ਵਿਚ ਫਰਕ : ਢੀਂਡਸਾ

06/21/2018 7:58:16 AM

ਲਹਿਰਾਗਾਗਾ (ਜਿੰਦਲ) : ਕਾਂਗਰਸ ਸਰਕਾਰ ਦੀ 'ਕਹਿਣੀ  ਤੇ ਕਰਨੀ ਵਿਚ ਫਰਕ' ਹੈ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਢੀਂਡਸਾ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਪ੍ਰੀਖਿਆ ਵਿਚੋਂ ਪਹਿਲਾਂ ਅੰਕ ਪ੍ਰਾਪਤ ਕਰਨੀ ਵਾਲੀ ਅਲੀਜ਼ਾ ਬਾਂਸਲ ਦੀ ਰਿਹਾਇਸ਼ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕੀਤਾ। ਢੀਂਡਸਾ ਨੇ ਕਿਹਾ ਅਲੀਜ਼ਾ ਨੇ ਸਾਡੇ ਹਲਕੇ ਲਹਿਰਗਾਗਾ ਦਾ ਨਾਮ ਪੂਰੀ ਦੁਨੀਆਂ ਵਿਚ ਚਮਕਾਇਆ । ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੇ ਕੈਪਟਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕੇ ਸਾਡੀ ਸਰਕਾਰ ਬਣਨ ਤੇ ਕਿਸਾਨਾਂ ਦਾ ਕਰਜ਼ਾ ਮੁਆਫ, ਕੁਰਕੀ ਖਤਮ ਕੀਤੀ ਜਾਵੇਗੀ ਪਰ ਸਰਕਾਰ ਦਾ 'ਕਹਿਣੀ ਤੇ ਕਰਨੀ' ਵਿਚ ਬਹੁਤ ਫਰਕ ਹੈ। 
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਕਿਸੇ ਵੀ ਕਿਸਾਨ ਨੂੰ ਬੈਕਾਂ ਵੱਲੋਂ ਤੰਗ ਪ੍ਰੇਸ਼ਾਨ ਨਹੀਂ ਕੀਤਾ ਗਿਆ ਪਰ ਕਾਂਗਰਸ ਸਰਕਾਰ ਕਿਸਾਨਾਂ ਨਾਲ ਵਾਅਦੇ ਕਰਕੇ ਵੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਰਕਾਰ ਗਊਸ਼ਾਲਾਂ ਨੂੰ ਜੋ ਬਿਜਲੀ ਮੁਫਤ ਦੀ ਸਹੂਲਤ ਦਿੱਤੀ ਜਾ ਰਹੀ ਸੀ, ਉਹ ਵਾਪਸ ਲੈ ਰਹੀ ਇਸ ਬਾਰੇ ਉਨ੍ਹਾਂ ਕਿਹਾ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਪਹਿਲਾਂ ਹੀ ਬਹੁਤ ਹੈ, ਜੇ ਬਿਜਲੀ ਮੁਫਤ ਦੀ ਸਹੂਲਤ ਵੀ ਵਾਪਸ ਲੈ ਲਈ ਤਾਂ ਇਹ ਸਮੱਸਿਆ ਹੋ ਵਧੇਗੀ।


Related News