ਕਾਂਗਰਸ ਨੂੰ ਘਟਾਉਣੇ ਹੀ ਹੋਣਗੇ ਪੈਟਰੋਲ ਤੇ ਡੀਜ਼ਲ ਦੇ ਭਾਅ : ਸੁਖਬੀਰ ਬਾਦਲ

10/09/2018 8:51:13 AM

ਚੰਡੀਗੜ੍ਹ (ਯੂ. ਐੱਨ. ਆਈ.)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਦੀ ਮੰਗ 'ਤੇ ਝੁਕਦੇ ਹੋਏ ਪੰਜਾਬ ਸਰਕਾਰ ਨੂੰ ਪੈਟਰੋਲ-ਡੀਜ਼ਲ 'ਤੇ ਵੈਟ 5 ਰੁਪਏ ਘਟਾਉਣਾ ਹੀ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਉਠਾਉਂਦਾ ਹੀ ਰਹੇਗਾ ਅਤੇ ਜੇਕਰ ਸਰਕਾਰ ਨਾ ਮੰਨੀ ਤਾਂ ਅੰਦੋਲਨ ਸ਼ੁਰੂ ਕਰੇਗਾ।

ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਕਾਂਗਰਸ ਸਾਹਮਣੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ 90 ਹਜ਼ਾਰ ਕਰੋੜ ਦੀ ਕਿਸਾਨ ਕਰਜ਼ਾ ਮੁਆਫੀ, ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਬਜ਼ੁਰਗਾਂ ਦੀ ਪੈਨਸ਼ਨ ਵਧਾ ਕੇ 2500 ਕਰਨ ਅਤੇ ਸ਼ਗਨ ਦੀ ਰਕਮ ਵਧਾ ਕੇ 51 ਹਜ਼ਾਰ ਰੁਪਏ ਕਰਨ ਦੇ ਵਾਅਦੇ ਪੂਰੇ ਕਰਨੇ ਹੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦੀ ਵਰਤੋਂ ਕਰਨ, ਫਸਲ ਨੂੰ ਪਹੁੰਚੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਹੋਵੇਗਾ ਅਤੇ ਅਧਿਆਪਕਾਂ ਦੀਆਂ ਮੰਗਾਂ ਵੀ ਮੰਨਣੀਆਂ ਹੀ ਹੋਣਗੀਆਂ।