ਚੰਦੂਮਾਜਰਾ ਤੋਂ ਸੁਣੋ ਕਿਉਂ ਨਹੀਂ ਹੋ ਰਿਹਾ ਕਾਂਗਰਸ ਤੇ ''ਆਪ'' ਦਾ ਗਠਜੋੜ (ਵੀਡੀਓ)
Saturday, Jan 19, 2019 - 03:59 PM (IST)
ਨਵੀਂ ਦਿੱਲੀ/ਚੰਡੀਗੜ੍ਹ (ਕਮਲ ਕੁਮਾਰ ਕਾਂਸਲ) : ਕਾਂਗਰਸ ਵਲੋਂ 'ਆਪ' ਨਾਲ ਗਠਜੋੜ ਤੋਂ ਇਨਕਾਰ ਕੀਤੇ ਜਾਣ 'ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਟਿੱਪਣੀ ਕੀਤੀ ਹੈ। ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਆਪਣੇ ਲੀਡਰ ਤਾਂ ਸਾਂਭੇ ਨਹੀਂ ਜਾਂਦੇ। ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੀਲ ਹੋ ਚੁੱਕੀ ਹੈ ਅਤੇ ਇਸ ਨਾਲ ਕੋਈ ਵੀ ਗਠਜੋੜ ਨਹੀਂ ਕਰਨਾ ਚਾਹੁੰਦਾ।
ਇਸਦੇ ਨਾਲ ਹੀ ਪੰਜਾਬ ਕਾਂਗਰਸ 'ਚ ਉਠ ਰਹੀਆਂ ਬਾਗੀ ਸੁਰਾਂ 'ਤੇ ਟਿੱਪਣੀ ਕਰਦਿਆਂ ਅਕਾਲੀ ਸਾਂਸਦ ਨੇ ਕੈਪਟਨ ਅਮਰਿੰਦਰ ਸਿੰਘ ਦਾ ਭਵਿੱਖ ਹਨੇਰੇ 'ਚ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਆਪਣੀ ਹੀ ਪਾਰਟੀ ਖਿਲਾਫ ਬੋਲ ਰਹੇ ਹਨ ਜਿਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ।
ਦੱਸ ਦੇਈਏ ਕਿ ਪਹਿਲਾਂ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਫਿਰ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕੈਪਟਨ ਸਰਕਾਰ ਖਿਲਾਫ ਬਾਗੀ ਸੁਰ ਬੁਲੰਦ ਕੀਤੇ ਸਨ।