ਪੰਜਾਬ ਕਾਂਗਰਸ ਵਿਚ ਬਗਾਵਤ ਦਰਮਿਆਨ ਪ੍ਰਨੀਤ ਕੌਰ ਦਾ ਨਵਜੋਤ ਸਿੱਧੂ ’ਤੇ ਵੱਡਾ ਬਿਆਨ

Wednesday, Aug 25, 2021 - 06:28 PM (IST)

ਪੰਜਾਬ ਕਾਂਗਰਸ ਵਿਚ ਬਗਾਵਤ ਦਰਮਿਆਨ ਪ੍ਰਨੀਤ ਕੌਰ ਦਾ ਨਵਜੋਤ ਸਿੱਧੂ ’ਤੇ ਵੱਡਾ ਬਿਆਨ

ਮੋਹਾਲੀ : ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਉੱਠੀ ਬਗ਼ਾਵਤ ਤੋਂ ਬਾਅਦ ਪਟਿਆਲਾ ਤੋਂ ਐੱਮ. ਪੀ. ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਨਵਜੋਤ ਸਿੱਧੂ ’ਤੇ ਵੱਡਾ ਹਮਲਾ ਬੋਲਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪ੍ਰਨੀਤ ਕੌਰ ਨੇ ਕਿਹਾ ਕਿ ਜਿਹੜੇ ਮੰਤਰੀ ਅੱਜ ਮੁੱਖ ਮੰਤਰੀ ’ਤੇ ਉਂਗਲ ਚੁੱਕ ਰਹੇ ਹਨ ਉਹ ਸਾਢੇ ਚਾਰ ਸਾਲ ਸੱਤਾ ਦਾ ਸੁੱਖ ਕਿਉਂ ਭੋਗਦੇ ਰਹੇ। ਉਨ੍ਹਾਂ ਇਸ ਸਾਰੇ ਘਟਨਾਕ੍ਰਮ ਪਿੱਛੇ ਨਵਜੋਤ ਸਿੱਧੂ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਤੋਂ ਇਲਾਵਾ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਸੀਹਤ ਦਿੰਦਿਆਂ ਪ੍ਰਨੀਤ ਕੌਰ ਨੇ ਆਖਿਆ ਹੈ ਕਿ ਇਹ ਸਮਾਂ ਬਗਾਵਤ ਕਰਨ ਦਾ ਨਹੀਂ ਸਗੋਂ ਪਾਰਟੀ ਲਈ ਕੰਮ ਕਰਨ ਦਾ ਹੈ। ਅਜਿਹੀ ਕਾਰਵਾਈਆਂ ਨਾਲ ਪਾਰਟੀ ਦੇ ਅਕਸ ਨੂੰ ਵੱਡੀ ਢਾਹ ਲੱਗ ਰਹੀ ਹੈ। ਲਿਹਾਜ਼ਾ ਮੰਤਰੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਜਾ ਕੇ ਪਾਰਟੀਆਂ ਦੀਆਂ ਪ੍ਰਾਪਤੀਆਂ ਗਿਨਾਉਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ, ਮੁੱਖ ਮੰਤਰੀ ਬਦਲਣ ਦੀਆਂ ਤਿਆਰੀਆਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਾਂਗਰਸ ਨੂੰ ਪੰਜਾਬ ਵਿਚ ਵੱਡੀਆਂ ਜਿੱਤਾਂ ਦਿਵਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਬਾਗੀਆਂ ਨੂੰ ਕੈਪਟਨ ਤੋਂ ਕੁੱਝ ਸਿੱਖਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਆਪਣੇ ਸਲਾਹਕਾਰਾਂ ’ਤੇ ਕੰਟਰੋਲ ਕਰਨਾ ਚਾਹੀਦਾ ਹੈ। ਹਾਈਕਮਾਨ ਨਾਲ ਮੁਲਾਕਾਤ ਕਰਨ ਗਏ ਮੰਤਰੀਆਂ ਬਾਰੇ ਬੋਲਦੇ ਹੋਏ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਮਸਲਾ ਹਾਈਕਮਾਨ ਨੇ ਦੇਖਣਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਜਿਹੜਾ ਵੀ ਫ਼ੈਸਲੇ ਲਵੇਗੀ ਉਹ ਪਾਰਟੀ ਦੇ ਹਿੱਤ ਵਿਚ ਹੀ ਹੋਵੇਗਾ।

ਇਹ ਵੀ ਪੜ੍ਹੋ : ਵਿਵਾਦ ਵਧਣ ਦੇ ਬਾਵਜੂਦ ਸਟੈਂਡ ’ਤੇ ਕਾਇਮ ਸਿੱਧੂ ਦੇ ਸਲਾਹਕਾਰ, ਦੋ ਟੁੱਕ ਸ਼ਬਦਾਂ ’ਚ ਦਿੱਤਾ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News