ਕਾਂਗਰਸ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਫਿਰੋਜ਼ਪੁਰ ''ਚ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

Monday, Feb 22, 2021 - 02:47 PM (IST)

ਕਾਂਗਰਸ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਫਿਰੋਜ਼ਪੁਰ ''ਚ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ (ਕੁਮਾਰ) : ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ਪ੍ਰਚਾਰ ਦੇ ਸ਼ਹੀਦ ਊਧਮ ਸਿੰਘ ਚੌਕ 'ਚ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਕਾਂਗਰਸ ਆਗੂ ਅੱਜ ਐੱਚ. ਐੱਸ. ਬਿੱਟੂ ਸਾਂਘਾ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਕਾਂਗਰਸੀ ਆਗੂ ਐਡਵੋਕੇਟ ਗੁਲਸ਼ਨ ਮੋਂਗਾ, ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਸਿੰਘ ਬਾਠ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦਾ ਖੂਨ ਚੂਸ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ, ਦੂਜੇ ਪਾਸੇ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਦੇਸ਼ ਵਿਚ ਮਹਿੰਗਾਈ ਵਧਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਵੱਧਦੀ ਮਹਿੰਗਾਈ ਦੇ ਕਾਰਨ ਆਮ ਪਰਿਵਾਰਾਂ ਦੇ ਲਈ ਦੋ ਵਕਤ ਦੀ ਰੋਟੀ ਪੂਰੀ ਕਰਨਾ ਕਰ ਪਾਉਣਾ ਵੀ ਮੁਸ਼ਕਲ ਹੋਇਆ ਪਿਆ ਹੈ। ਬਿੱਟੂ ਸਾਂਘਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਨਿਕੰਮੇ ਪ੍ਰਧਾਨ ਮੰਤਰੀ ਸਾਬਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਰਕੀਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਹਨ ਅਤੇ ਪੈਟਰੋਲ ਤੇ ਡੀਜ਼ਲ ਦੇ ਰੇਟ ਘੱਟ ਕਰਨ ਦੀ ਬਜਾਏ ਮੋਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਅਤੇ ਗੈਸ ਸਿਲੰਡਰ ਦੇ ਰੇਟਾਂ ਵਿਚ ਵਾਧਾ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਭਗਤ, ਰਿਸ਼ੀ ਸ਼ਰਮਾ, ਚੰਦਰ ਮੋਹਨ ਹਾਂਡਾ, ਰਾਜੂ ਖੱਟਰ, ਬੰਟੀ ਬਜਾਜ, ਵਿਜੇ ਵਧਵਾ ਆਦਿ ਵੀ ਮੌਜੂਦ ਸਨ।

ਫਿਰੋਜ਼ਪੁਰ 'ਚ ਮਹਿਲਾ ਕੌਂਸਲਰਾਂ ਨੇ ਵੀ ਚੌਕ ਵਿਚ ਗੈਸ ਸਿਲੰਡਰ ਰੱਖ ਕੇ ਪ੍ਰਦਰਸ਼ਨ ਕੀਤਾ
ਦੂਜੇ ਪਾਸੇ ਅੱਜ ਸ਼ਹੀਦ ਭਗਤ ਸਿੰਘ ਚੌਕ ਫਿਰੋਜ਼ਪੁਰ ਸ਼ਹਿਰ ਵਜੋਂ ਕੰਮ ਕਰਨਾ ਸ਼ੁਰੂ ਸਾਰੇ ਤੇਤੀ ਮਹਿਲਾ ਅਤੇ ਪੁਰਸ਼ ਕੌਂਸਲਰਾਂ ਨੇ ਆਮ ਲੋਕਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੇ ਰੇਟਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚੋਂ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੌਂਸਲਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਨਾਲ ਮੋਦੀ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰਾਂ ਦੇ ਰੇਟ ਵੀ ਵਧਾਏ ਜਾ ਰਹੇ ਹਨ ਜਿਸ ਕਾਰਨ ਲੋਕਾਂ ਨੂੰ  ਵਧਦੀ ਮਹਿੰਗਾਈ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਦੇ ਸਮੇਂ ਪੈਟਰੋਲ ਅਤੇ ਡੀਜ਼ਲ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਬਹੁਤ ਘੱਟ ਸਨ ਤੇ ਦੂਜੇ ਪਾਸੇ ਮੋਦੀ ਸਰਕਾਰ ਵਲੋਂ ਲਗਾਤਾਰ ਗੈਸ ਸਿਲੰਡਰਾਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਵਾਧਾ ਕਰਕੇ ਦੇਸ਼ ਦੇ ਲੋਕਾਂ ਤੇ ਬਹੁਤ ਵੱਡਾ ਆਰਥਿਕ ਬੋਝ ਪਾਇਆ ਜਾ ਰਿਹਾ ਹੈ  ਅਤੇ ਮਹਿੰਗਾਈ ਨੂੰ ਵਧਾ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਗੈਸ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਲਿਆ ਜਾਵੇ ਅਤੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਪੈਟਰੋਲ ਡੀਜ਼ਲ ਅਤੇ ਗੈਸ ਸਿਲੰਡਰ ਦੇ ਰੇਟ ਪਹਿਲਾਂ ਵਾਲੇ ਹੀ ਕੀਤੇ ਜਾਣ।


author

Gurminder Singh

Content Editor

Related News