ਪੰਜਾਬ ਰਿਜ਼ਲਟ : ਕਾਂਗਰਸ ਦੀ ਝੋਲੀ ਪਈ ਕਾਦੀਆਂ ਹਲਕੇ ਦੀ ਸੀਟ, ਪ੍ਰਤਾਪ ਸਿੰਘ ਬਾਜਵਾ ਦੀ ਵੱਡੀ ਜਿੱਤ

Thursday, Mar 10, 2022 - 04:21 PM (IST)

ਕਾਦੀਆਂ (ਹਰਮਨ) - ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਕਾਂਦੀਆਂ ਹਲਕੇ ਤੋਂ ਸੀਟ ’ਤੇ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ। ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ 48116 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰ ਲਈ ਹੈ। ਇਸ ਦੌਰਾਨ ‘ਆਪ’ ਦੇ ਜਗਰੂਪ ਸਿੰਘ ਸੇਖਵਾਂ ਨੂੰ 34195 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਇਕਬਾਲ ਸਿੰਘ ਮਾਹਲ ਨੂੰ 41125 ਵੋਟਾਂ ਹਾਸਲ ਹੋਈਆਂ ਹਨ। 

ਪੜ੍ਹੋ ਇਹ ਵੀ ਖ਼ਬਰ - Punjab Result 2022 : ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਮਜੀਠੀਆ ਹਾਰੇ, ਪਤਨੀ ਗਨੀਵ ਨੇ ਮਜੀਠਾ ਤੋਂ ਮਾਰੀ ਬਾਜ਼ੀ

ਪੜਾਅ ਪਾਰਟੀ ਉਮੀਦਵਾਰ ਵੋਟਾਂ
16ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 2859
15ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3883
14ਵਾਂ ਪੜਾਅ ਅਕਾਲੀ ਦਲ ਗੁਰਇਕਬਾਲ ਸਿੰਘ 2669
13ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3055
12ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3156
11ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3654
10ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3068
9ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 2704
8ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 2761
7ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3010
6ਵਾਂ ਪੜਾਅ ਅਕਾਲੀ ਦਲ ਗੁਰਇਕਬਾਲ ਸਿੰਘ 2583
5ਵਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3065
ਚੌਥਾ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3522
ਤੀਸਰਾ ਪੜਾਅ ਅਕਾਲੀ ਦਲ ਗੁਰਇਕਬਾਲ ਸਿੰਘ 3039
ਦੂਜਾ ਪੜਾਅ ਅਕਾਲੀ ਦਲ ਗੁਰਇਕਬਾਲ ਸਿੰਘ 3112
ਪਹਿਲਾਂ ਪੜਾਅ ਕਾਂਗਰਸ ਪ੍ਰਤਾਪ ਸਿੰਘ ਬਾਜਵਾ 3261

ਕਾਦੀਆਂ ਵਿਧਾਨ ਸਭਾ ਸੀਟ 'ਤੇ ਵਿਧਾਨ ਸਭਾ ਚੋਣਾਂ 'ਚ ਅਕਸਰ ਬਦਲਾਅ ਦੇਖਣ ਨੂੰ ਮਿਲਿਆ ਹੈ। ਹਾਲਾਂਕਿ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਦੀਆਂ ਸੀਟ 'ਤੇ ਲਗਾਤਾਰ ਦੋ ਵਾਰ ਕਾਂਗਰਸ ਦਾ ਕਬਜ਼ਾ ਰਿਹਾ ਹੈ। 2017 ਵਿੱਚ ਕਾਂਗਰਸ ਦੇ ਉਮੀਦਵਾਰ ਫਤਿਹਜੰਗ ਬਾਜਵਾ ਜੇਤੂ ਰਹੇ ਸਨ ਪਰ ਹੁਣ ਫਤਿਹਜੰਗ ਬਾਜਵਾ ਭਾਜਪਾ ਵੱਲੋਂ ਬਟਾਲਾ ਤੋਂ ਚੋਣ ਲੜੀ ਹੈ। ਕਾਂਗਰਸ ਵੱਲੋਂ ਉਨ੍ਹਾਂ ਦੇ ਵੱਡੇ ਭਰਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਚੋਣ ਮੈਦਾਨ ਵਿੱਚ ਹਨ। 2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ, ‘ਆਪ’ ਵੱਲੋਂ ਜਗਰੂਪ ਸਿੰਘ ਸੇਖਵਾਂ, ਅਕਾਲੀ ਦਲ ਵੱਲੋਂ ਗੁਰਇਕਬਾਲ ਸਿੰਘ ਮਾਹਲ, ਪੰਜਾਬ ਲੋਕ ਕਾਂਗਰਸ ਵੱਲੋਂ ਮਾਸਟਰ ਜੌਹਰ ਸਿੰਘ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਜਸਪਾਲ ਸਿੰਘ ਚੋਣ ਮੈਦਾਨ ਵਿੱਚ ਹਨ।

ਪੜ੍ਹੋ ਇਹ ਵੀ ਖ਼ਬਰ - Punjab Result 2022 : ਪਠਾਨਕੋਟ ਹਲਕੇੇ ਤੋਂ ਭਾਜਪਾ ਆਗੂ ਅਸ਼ਵਨੀ ਸ਼ਰਮਾ 42787 ਵੋਟਾਂ ਨਾਲ ਜੇਤੂ

ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਇੱਕ ਭਾਰਤੀ ਸਿਆਸਤਦਾਨ ਹਨ। ਉਹ 2009 ਤੋਂ ਲੈ ਕੇ 2014 ਤੱਕ ਗੁਰਦਾਸਪੁਰ, ਪੰਜਾਬ ਤੋਂ ਲੋਕ ਸਭਾ ਦੇ ਮੈਂਬਰ ਰਹੇ। ਇਸ ਤੋਂ ਪਹਿਲਾਂ ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ ਵੀ ਸਨ। ਪ੍ਰਤਾਪ ਸਿੰਘ ਬਾਜਵਾ ਨੇ 1995 ਵਿੱਚ ਕੈਬੀਨੇਟ ਮੰਤਰੀ ਦੇ ਤੌਰ 'ਤੇ ਸਵਿਟਜ਼ਰਲੈਂਡ ਵਿਖੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਮਾਰਚ 2016 ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਤੋਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਉਮੀਦਵਾਰ ਵਜੋਂ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ।


rajwinder kaur

Content Editor

Related News