ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਮੰਤਰੀ ਸਿੰਗਲਾ ਨੇ ਲਿਆ ਰੈਲੀ ਵਾਲ਼ੀ ਜਗ੍ਹਾ ਦਾ ਜਾਇਜ਼ਾ
Monday, Oct 05, 2020 - 10:53 AM (IST)
ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਬਰਨਾਲਾ ਚੌਂਕ ਜਿਥੋਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀ ਬਚਾਓ ਯਾਤਰਾ ਸ਼ੁਰੂ ਕਰਨੀ ਸੀ, ਉਸ ਥਾਂ 'ਤੇ ਸਵੇਰੇ 9.30 ਵਜੇ ਹਲਕਾ ਸੰਗਰੂਰ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੈਲੀ ਨੂੰ ਲੈਕੇ ਉਤਸ਼ਾਹਤ ਨਜ਼ਰ ਆ ਰਹੇ ਮੰਤਰੀ ਸਿੰਗਲਾ ਨੇ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਉਂਦਿਆਂ 'ਜਗ ਬਾਣੀ' ਨਾਲ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਇਹ ਖੈਤੀ ਬਚਾਓ ਯਾਤਰਾ ਪੂਰਨ ਤੌਰ 'ਤੇ ਕਿਸਾਨਾ ਦੀ ਹਿਤੈਸ਼ੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਕਾਰਨ ਅੱਜ ਕਿਸਾਨ ਸੜਕਾਂ ਤੇ ਉਤਰੇ ਹੋਏ ਹਨ ਅਤੇ ਕਾਂਗਰਸ ਪਾਰਟੀ ਵੀ ਇਨ੍ਹਾਂ ਖੇਤੀ ਆਰਡੀਨੈਂਸ ਦਾ ਵਿਰੋਧ ਕਰ ਰਹੀ ਹੈ। ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਉਜਾੜਨ 'ਤੇ ਤੁਲੀ ਹੋਈ ਹੈ ਪਰ ਕਾਂਗਰਸ ਪਾਰਟੀ ਉਦੋਂ ਤੱਕ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਦੀ ਰਹੇਗੀ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਲੋਕ ਵਿਰੋਧੀ ਇਨਾਂ ਬਿਲਾਂ ਨੂੰ ਵਾਪਸ ਨਹੀਂ ਲੈਦੀ।