ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਲਗਾਇਆ
Monday, Sep 28, 2026 - 06:09 PM (IST)
ਚੰਡੀਗੜ੍ਹ : ਕਾਂਗਰਸ ਨੇ ਆਪਣਾ ਜਥੇਬੰਦਕ ਢਾਂਚਾ ਮਜ਼ਬੂਤ ਕਰਦਿਆਂ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਸਰਗਰਮੀ ਨੂੰ ਦੇਖਦਿਆਂ ਸੌਂਪੀ ਗਈ ਹੈ।
