ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਨੂੰ ਬਿੱਟੂ ਦਾ ਜਵਾਬ (ਵੀਡੀਓ)

Wednesday, Jun 06, 2018 - 05:34 PM (IST)

ਲੁਧਿਆਣਾ (ਅਭਿਸ਼ੇਕ ਬਹਿਲ) : ਲੁਧਿਆਣਾ 'ਚ ਕਾਂਗਰਸ ਸਾਂਸਦ ਰਵਨੀਤ ਬਿੱਟੂ ਨੇ ਖਾਲਿਸਤਾਨ ਦੀ ਮੰਗ ਚੁੱਕਣ ਵਾਲਿਆਂ ਨੂੰ ਤਾੜਨਾ ਕੀਤੀ ਹੈ। ਦੇਸ਼ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਨਾ ਤਾਂ ਇਥੇ ਖਾਲਿਸਤਾਨ ਬਣਿਆ ਹੈ ਅਤੇ ਨਾ ਹੀ ਬਨਣ ਦਿੱਤਾ ਜਾਵੇਗਾ। ਉਨ੍ਹਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਪੱਖੀਆਂ ਨੂੰ ਉਥੇ ਹੀ ਖਾਲਿਸਤਾਨ ਬਣਾਉਣ ਦੀ ਸਲਾਹ ਦਿੱਤੀ ਹੈ। ਬਿੱਟੂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਅਮਨ-ਸ਼ਾਤੀ ਨੂੰ ਢਾਅ ਨਹੀਂ ਲੱਗਣ ਦੇਣਗੇ। 
ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਸ਼ਿਲਾਂਗ 'ਚ ਸਥਿਤੀ ਹੁਣ ਕਾਬੂ ਹੇਠ ਹੈ। ਬਿੱਟੂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਉਥੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਉਥੋਂ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।


Related News