ਹਲਕਾ ਬਾਬਾ ਬਕਾਲਾ ਸਾਹਿਬ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

Sunday, Oct 17, 2021 - 04:51 PM (IST)

ਹਲਕਾ ਬਾਬਾ ਬਕਾਲਾ ਸਾਹਿਬ ’ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

ਅੰਮ੍ਰਿਤਸਰ (ਛੀਨਾ) : ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ’ਚ ਕਾਂਗਰਸ ਨੂੰ ਉਦੋਂ ਤੱਕੜਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੀ ਪ੍ਰੇਰਣਾ ਸਦਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜੀਤ ਕੌਰ ਸਠਿਆਲਾ ਸਮੇਤ ਕਾਂਗਰਸ ਦੇ ਮੌਜੂਦਾ ਤੇ ਸਾਬਕਾ ਸਰਪੰਚ ਅਤੇ ਪੰਚ ਕਾਂਗਰਸ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋ ਗਏ ਜਿੰਨਾ ਦਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ’ਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਦੀ ਸਖ਼ਤ ਮਿਹਨਤ ਅਤੇ ਮਜ਼ਬੂਤ ਪਕੜ ਦਾ ਹੀ ਨਤੀਜਾ ਹੈ ਕਿ ਅੱਜ ਕਾਂਗਰਸ ਸਰਕਾਰ ਦੇ ਮੋਜੂਦਾ ਅਤੇ ਸਾਬਕਾ ਨੁਮਾਇੰਦੇ ਅਕਾਲੀ ਦਲ ਨਾਲ ਜੁੜ ਰਹੇ ਹਨ। ਮਜੀਠੀਆ ਨੇ ਆਖਿਆ ਕਿ ਵਿਧਾਨ ਸਭਾ ਚੋਣਾਂ ’ਚ ਲੋਕ ਕਾਂਗਰਸ ਦਾ ਮੁੱਢੋਂ ਸਫਾਇਆ ਕਰਕੇ ਰੱਖ ਦੇਣਗੇ।

ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜੀਤ ਕੌਰ ਸਠਿਆਲਾ, ਸਰਪੰਚ ਬਲਜੀਤ ਕੌਰ ਢੋਟਾ, ਸਤਨਾਮ ਸਿੰਘ ਬੋਦੇਵਾਲ, ਗੁਰਜਿੰਦਰ ਸਿੰਘ ਭੋਰਸ਼ੀ ਰਾਜਪੂਤਾ, ਸਤਿੰਦਰਬੀਰ ਸਿੰਘ ਸਕਿਆਂਵਾਲੀ, ਨਿਸ਼ਾਨ ਸਿੰਘ ਰਤਨਗੜ, ਬਲਦੇਵ ਸਿੰਘ ਬਿਹਾਰੀਪੁਰ, ਕੁਲਵੰਤ ਸਿੰਘ ਗਗੜੇਵਾਲ ਸਾਰੇ ਸਾਬਕਾ ਸਰਪੰਚ, ਜੋਗਿੰਦਰ ਸਿੰਘ, ਸਤਨਾਮ ਸਿੰਘ, ਗੁਰਸ਼ਰਨ ਸਿੰਘ, ਕਸ਼ਮੀਰ ਸਿੰਘ ਸਾਰੇ ਨਿਵਾਸੀ ਪਿੰਡ ਸਠਿਆਲਾ, ਪੰਚ ਨਿੰਦਰ ਕੌਰ ਢੋਟਾ, ਪੰਚ ਸਕੱਤਰ ਸਿੰਘ ਬੋਦੇਵਾਲ, ਬਿੱਕਰ ਸਿੰਘ, ਦਲਵਿੰਦਰ ਸਿੰਘ,  ਪੰਚ ਬਲਰਾਜ ਸਿੰਘ, ਸਰਮੈਲ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ ਫੋਜੀ, ਅਜੀਤ ਸਿੰਘ ਸਾਰੇ ਨਿਵਾਸੀ ਪਿੰਡ ਬਿਹਾਰੀਪੁਰ ਸਮੈਤ ਹੋਰ ਵੀ ਆਗੂ ਹਾਜ਼ਰ ਸਨ ਜਿਨ੍ਹਾਂ ਨੇ ਸਾਂਝੇ ਤੌਰ ’ਤੇ ਆਖਿਆ ਕਿ ਅੱਜ ਤੋਂ ਉਹ ਹਲਕਾ ਬਾਬਾ ਬਕਾਲਾ ਸਾਹਿਬ ’ਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਦੇ ਹੋਏ ਅਕਾਲੀ ਦਲ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ।

ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਰਈਆ, ਚੇਅਰਮੈਨ ਰਣਜੀਤ ਸਿੰਘ, ਯੂਥ ਅਕਾਲੀ ਦਲ ਬਾਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਪ੍ਰਭਜੋਤ ਸਿੰਘ ਨਾਗੋਕੇ, ਹੈਪੀ ਖੱਖ, ਵਪਾਰ ਸੈਲ ਰਈਆ ਦੇ ਪ੍ਰਧਾਨ ਬਲਵਿੰਦਰ ਸਿੰਘ ਚੀਮਾ, ਰਈਆ ਸ਼ਹਿਰੀ ਦੇ ਪ੍ਰਧਾਨ ਕਿਰਪਾਲ ਸਿੰਘ ਖਾਲਸਾ, ਰਾਜੂ ਸਠਿਆਲਾ, ਨੇਤਰਪਾਲ ਸਿੰਘ ਭਲਾਈਪੁਰ, ਹਰਜਿੰਦਰ ਸਿੰਘ ਗੋਲਣ ਤੇ ਹੋਰ ਵੀ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।

 


author

Gurminder Singh

Content Editor

Related News