ਯੂਥ ਕਾਂਗਰਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Tuesday, May 31, 2022 - 03:48 PM (IST)

ਯੂਥ ਕਾਂਗਰਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫਰੀਦਕੋਟ (ਜਗਤਾਰ) : ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਉਸ ਨੂੰ ਚਾਹੁਣ ਵਾਲਿਆਂ ਅਤੇ ਅਤੇ ਕਾਂਗਰਸ ਪਾਰਟੀ ਵੱਲੋਂ ਕੈਂਡਲ ਮਾਰਚ ਕਢਿਆ ਗਿਆ। ਇਸ ਦੌਰਾਨ ਸਿੱਧੂ ਨੂੰ ਚਾਹੁਣ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਗਈ, ਉਥੇ ਹੀ ਅੱਜ ਯੂਥ ਕਾਂਗਰਸ ਵੱਲੋਂ ਫ਼ਰੀਦਕੋਟ ਵਿਚ ਇਕੱਠੇ ਹੋ ਪੈਦਲ ਮਾਰਚ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕਰਕੇ ਦੋਸ਼ੀਆਂ ਖਿਲ਼ਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਮੌਕੇ ਰੋਸ ਪ੍ਰਗਟ ਕਰ ਰਹੇ ਯੂਥ ਕਾਂਗਰਸ ਫਰੀਦਕੋਟ ਦੇ ਪ੍ਰਧਾਨ ਸੁਖਚੈਨ ਸਿੰਘ ਚੈਨਾ ਅਤੇ ਪੱਪੂ ਸਿਮਰੇਵਾਲਾ ਸੀਨੀਅਰ ਕਾਂਗਰਸ ਆਗੂ ਤੇ ਪਰਮਿੰਦਰ ਡਿੰਪਲ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਕਰਕੇ ਪੂਰਾ ਪੰਜਾਬ ਸੋਗ ’ਚ ਡੁੱਬ ਗਿਆ ਹੈ। ਅੱਜ ਯੂਥ ਕਾਂਗਰਸ ਫਰੀਦਕੋਟ ਵਲੋਂ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਹੈ ਕਿਉਂਕਿ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਨਲਾਇਕੀ ਹੈ, ਜਿਸ ਨੇ ਸਿੱਧੂ ਦੀ ਸਕਿਓਰਿਟੀ ਵਾਪਿਸ ਲੈ ਕੇ ਇਹ ਕਤਲ ਹੋਣ ’ਚ ਅਪਰਾਧੀਆ ਦੀ ਇਕ ਤਰ੍ਹਾਂ ਨਾਲ ਮੱਦਦ ਕੀਤੀ ਹੈ। ਉਨ੍ਹਾਂ ਕਿਹਾ ਸਰਕਾਰ ਜਲਦੀ ਹੀ ਇਸ ਸਾਰੀ ਘਟਨਾ ਦਾ ਪੂਰਾ ਸੱਚ ਸਾਹਮਣੇ ਲੈ ਕੇ ਆਵੇ ਅਤੇ ਮੁਲਜ਼ਮਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


author

Gurminder Singh

Content Editor

Related News