ਕਾਂਗਰਸ ’ਚ ਆਏ ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ, ਦਿੱਤੀ ਇਹ ਚਿਤਾਵਨੀ!
Tuesday, Jan 04, 2022 - 03:24 PM (IST)
ਮਾਨਸਾ : ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਬਾਗੀ ਤੇਵਰ ਦਿਖਾਏ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਹੈ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਕਿਤੇ ਨਹੀਂ ਜਾਣਗੇ। ਦਰਅਸਲ ਟਕਸਾਲੀ ਕਾਂਗਸੀਆਂ ਵਲੋਂ ਸਿੱਧੂ ਮੂਸੇਵਾਲਾ ਦਾ ਲਗਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪਹਿਲਾਂ ਉਹ ਆਖਦੇ ਸਨ ਕਿ ਇਥੋਂ ਕਿਸੇ ਵੀ ਲੀਡਰ ਨੂੰ ਸਮਰਥਨ ਕਰਨਗੇ ਪਰ ਉਨ੍ਹਾਂ ਨੂੰ ਕਈ ਨਾਅਰੇ ਸੁਨਣ ਵਿਚ ਆਏ ਹਨ ਕਿ ਸਿੱਧੂ ਭੱਜ ਗਿਆ ਪਰ ਉਹ ਹੁਣ ਮਾਨਸਾ ਤੋਂ ਚੋਣ ਲੜ ਕੇ ਹੀ ਰਹੇਗਾ। ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਹੈ ਤਾਂ ਉਹ ਆਜ਼ਾਦ ਤੌਰ ’ਤੇ ਮਾਨਸਾ ਤੋਂ ਚੋਣ ਮੈਦਾਨ ਵਿਚ ਉਤਰਨਗੇ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀਆਂ ਸਖ਼ਤੀਆਂ, ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ
ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਅਜੇ ਮਹੀਨਾ ਪਹਿਲਾਂ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮਾਨਸਾ ਫੇਰੀ ਦੌਰਾਨ ਵੀ ਸਿੱਧੂ ਮੂਸੇਵਾਲਾ ਨੂੰ ਕਾਂਗਰਸੀ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਦਰਅਸਲ ਸਿੱਧੂ ਮੂਸੇਵਾਲਾ ਜਦੋਂ ਮੰਚ ’ਤੇ ਬੋਲਣ ਲੱਗੇ ਤਾਂ ਵਰਕਰਾਂ ਨੇ ਚੁਸ਼ਪਿੰਦਰ ਚਾਹਲ ਯੂਥ ਆਗੂ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਿੱਧੂ ਮੂਸੇਵਾਲੇ ਨੂੰ ਬੋਲਣ ਨਹੀਂ ਸੀ ਦਿੱਤਾ। ਹੁਣ ਜਦੋਂ ਮੂਸੇਵਾਲਾ ਨੇ ਕਾਂਗਰਸ ਹਾਈਕਮਾਨ ਨੂੰ ਤਲਖ ਤੇਵਰ ਦਿਖਾਉਂਦੇ ਹੋਏ ਆਜ਼ਾਦ ਚੋਣ ਲੜਨ ਦੀ ਚਿਤਾਵਨੀ ਦੇ ਦਿੱਤੀ ਹੈ ਤਾਂ ਮਾਨਸਾ ਦੇ ਚੋਣ ਮੈਦਾਨ ਵਿਚ ਕਾਂਗਰਸ ਦਾ ਉਮੀਦਵਾਰ ਕੌਣ ਹੁੰਦਾ ਹੈ, ਇਹ ਦੇਖਣਾ ਦਿਲਚਸਪ ਹੋਵੇਗਾ।
ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਪਰਿਵਾਰ ’ਤੇ ਟੁੱਟਾ ਵੱਡਾ ਕਹਿਰ, ਘਰ ’ਚੋਂ ਮਿਲੀਆਂ ਚਾਰ ਜੀਆਂ ਦੀਆਂ ਲਾਸ਼ਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?