ਸੋਨੀਆ ਗਾਂਧੀ ਨੂੰ ਮਿਲੇ ਸੁਨੀਲ ਜਾਖੜ, ਬੁੱਧਵਾਰ ਤਕ ਹੋ ਸਕਦੈ ਉਮੀਦਵਾਰ ਦਾ ਐਲਾਨ
Tuesday, Sep 19, 2017 - 01:35 PM (IST)

ਨਵੀਂ ਦਿੱਲੀ\ਚੰਡੀਗੜ੍ਹ (ਕਮਲ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਕਾਂਗਰਸੀ ਆਗੂਆਂ ਦੀ ਇਸ ਮਿਲਣੀ 'ਚ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਨਾਂ ਤੈਅ ਹੋ ਗਿਆ ਹੈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ 'ਤੇ ਕਾਂਗਰਸ ਬੁੱਧਵਾਰ ਤੱਕ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ।
ਦੱਸਣਯੋਗ ਹੈ ਕਿ ਗੁਰਦਾਸਪੁਰ ਜ਼ਿਮਨੀ 11 ਅਕਤੂਬਰ ਨੂੰ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਦਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਵਲੋਂ ਅਜੇ ਤਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।