ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ-ਸਿੱਧੂ ਨੂੰ ਵੀ ਮਿਲੀ ਥਾਂ
Saturday, Mar 13, 2021 - 06:57 PM (IST)
ਚੰਡੀਗੜ੍ਹ : ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਪ੍ਰਚਾਰ ਕਰਨ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਇਹ ਦੋਵੇਂ ਆਗੂ ਪੰਜਾਬ ਤੋਂ ਪੱਛਮੀ ਬੰਗਾਲ ਵਿਚ ਕਾਂਗਰਸ ਲਈ ਪ੍ਰਚਾਰ ਕਰਨ ਲਈ ਜਾਣਗੇ। ਹੋਰ ਸਟਾਰ ਪ੍ਰਚਾਰਕਾਂ ਵਿਚ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਜੈਵੀਰ ਸ਼ੇਰਗਿੱਲ ਸ਼ਾਮਲ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ, ਜਾਣੋ ਕੀ ਹੈ ਪੂਰਾ ਮਾਮਲਾ
ਇਥੇ ਇਹ ਵੀ ਦੱਸਣਯੋਗ ਹੈ ਕਿ ਤੇਜ਼ ਤਰਾਰ ਭਾਸ਼ਣਾਂ ਲਈ ਜਾਣੇ ਜਾਂਦੇ ਨਵਜੋਤ ਸਿੱਧੂ ਪਾਰਟੀ ਵਿਚ ਆਪਣੀ ਭੂਮਿਕਾ ਦੇ ਚਰਚਿਆਂ ਨੂੰ ਲੈ ਕੇ ਵੀ ਸੁਰਖੀਆਂ ਵਿਚ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਵੱਖ-ਵੱਖ ਤੌਰ 'ਤੇ ਉਨ੍ਹਾਂ ਨਾਲ ਅਤੇ ਕੈਪਟਨ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਵਲੋਂ ਸ਼ੁੱਕਰਵਾਰ ਨੂੰ ਜਾਰੀ ਸੂਚੀ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਨਾਲ ਸਚਿਨ ਪਾਇਲਟ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ, ਮੁਹੰਮਦ ਅਜਹਰੂਦੀਨ ਅਤੇ ਅਧੀਨ ਰੰਜਨ ਚੌਧਰੀ ਦੇ ਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਜੀ-23 ਦੇ ਕਪਿਲ ਸਿਬਲ, ਆਨੰਦ ਸ਼ਰਮਾ ਅਤੇ ਗੁਲਾਮ ਨਭੀ ਆਜ਼ਾਦ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਵੱਡੇ ਬਾਦਲ ਦੇ ਗਿੱਦੜਬਾਹਾ ਤੇ ਸੁਖਬੀਰ ਦੇ ਲੰਬੀ ਤੋਂ ਚੋਣ ਲੜਨ ਦੇ ਚਰਚੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?