ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼ : ਭੱਟੀ

Sunday, Aug 06, 2017 - 05:21 PM (IST)

ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼ : ਭੱਟੀ

ਬੁਢਲਾਡਾ (ਮਨਜੀਤ) : ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਾਗੋ-ਬਾਗ ਹੁੰਦਿਆਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਵਰਕਰ ਕਾਫਲਿਆਂ ਦੇ ਰੂਪ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰੀ ਕਾਂਗਰਸੀ ਆਗੂ ਸੁਖਦੇਵ ਸਿੰਘ ਭੱਟੀ ਆਈ.ਪੀ.ਐੱਸ (ਰਿਟ:) ਨੇ ਐਤਵਾਰ ਨੂੰ ਪਿੰਡ ਬੱਛੋਆਣਾ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਵਰਕਰਾਂ ਨੇ ਆਪੋ-ਆਪਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਕਹੇ।
ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਰਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹੈ। ਇਸ ਲਈ ਵਿਰੋਧੀ ਧਿਰਾਂ ਵਿਚ ਬੈਠੇ ਈਮਾਨਦਾਰ ਵਰਕਰ ਕਾਂਗਰਸ ਪਾਰਟੀ ਵਿਚ ਖੁਸ਼ ਹੋ ਕੇ ਸ਼ਾਮਲ ਹੋ ਰਹੇ ਹਨ। ਇਸ ਮੌਕੇ ਬਲਾਕ ਬੁਢਲਾਡਾ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਮਾ. ਪ੍ਰਕਾਸ਼ ਚੰਦ, ਸੁੱਖੀ ਜੋਈਆਂ, ਭੂਰਾ ਸਿੰਘ ਬੱਛੋਆਣਾ, ਅਜੈਬ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਪਿਆਰੀ, ਰਣਧੀਰ ਸਿੰਘ ਧੀਰਾ, ਸੁਰਿੰਦਰ ਕੌਰ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਲ ਕਰਨ ਸਮੇਂ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕਾਂਗਰਸੀ ਪਾਰਟੀ ਦੇ ਚਿੰਨ੍ਹ ਵਾਲੇ ਸਰੋਪੇ ਪਾ ਕੇ ਸ਼ਾਮਲ ਕੀਤਾ।


Related News