ਕਾਂਗਰਸ ''ਚ ਗੁੱਟਬਾਜ਼ੀ, ਰੰਧਾਵਾ ਬੋਲੇ ਜਲਦ ਸੁਲਝਾਵਾਂਗੇ ਮਾਮਲਾ
Monday, Jan 06, 2020 - 06:29 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਬਟਾਲਾ 'ਚ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ 'ਤੇ ਪਾਰਟੀ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਬਿਆਨ ਦਿੱਤਾ ਹੈ। ਰੰਧਾਵਾ ਦਾ ਕਹਿਣਾ ਹੈ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਾਇਰਲ ਵੀਡੀਓ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੇ ਸਪੱਸ਼ਟੀਕਰਨ 'ਤੇ ਬੋਲਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਹੁਕਮ ਹੋਵੇਗਾ ਉਹ ਉਸ ਨੂੰ ਮੰਨਣਗੇ।
ਦੱਸ ਦਈਏ ਕਿ ਬੀਤੇ ਦਿਨੀਂ ਬਟਾਲਾ 'ਚ ਕਾਂਗਰਸ ਦੀ ਗੁੱਟਬਾਜ਼ੀ ਖੁੱਲ ਕੇ ਸਾਹਮਣੇ ਆਈ ਸੀ। ਸਾਬਕਾ ਵਿਧਾਇਕ ਅਸ਼ਵਨੀ ਸ਼ੇਖੜੀ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਪਾਰਟੀ ਦੇ ਸਿਧਾਂਤਾਂ ਤੋਂ ਉਲਟ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।