ਵੱਡੀ ਖ਼ਬਰ : ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ, ਸੁਨੀਲ ਜਾਖੜ ਤੇ ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Monday, Dec 06, 2021 - 10:26 PM (IST)

ਚੰਡੀਗੜ੍ਹ : ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕਮੇਟੀਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੂੰਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ ਜਦਕਿ ਅਜੇ ਮਾਕਨ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯਕੁਤ ਕੀਤਾ ਗਿਆ ਹੈ। ਅੰਬਿਕਾ ਸੋਨੀ ਨੂੰ ਚੋਣ ਕੋਆਰਡੀਨੇਸ਼ਨ ਕਮੇਟੀ ਦੀ ਕਮਾਨ ਸੌਂਪੀ ਗਈ ਹੈ। ਅੰਬਿਕਾ ਸੋਨੀ ਹਾਈਕਮਾਨ ਅਤੇ ਪੰਜਾਬ ਕਮੇਟੀਆਂ ਦਰਮਿਆਨ ਕੋਆਰਡੀਨੇਸ਼ਨ ਦਾ ਕੰਮ ਕਰਨਗੇ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਇਹ ਉਹੀ ਆਗੂ ਹਨ, ਜਿਹੜੇ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਤੋਂ ਕਿਤੇ ਨਾ ਕਿਤੇ ਨਾਰਾਜ਼ ਚੱਲਦੇ ਆ ਰਹੇ ਸਨ। ਸੁਨੀਲ ਕੁਮਾਰ ਜਾਖੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਲਗਾਤਾਰ ਨਾਰਾਜ਼ ਚੱਲਦੇ ਆ ਰਹੇ ਸਨ, ਭਾਵੇਂ ਉਨ੍ਹਾਂ ਨੇ ਹਾਈਕਮਾਨ ’ਤੇ ਖੁੱਲ੍ਹੇ ਤੌਰ ’ਤੇ ਕੁੱਝ ਨਹੀਂ ਬੋਲਿਆ ਪਰ ਉਹ ਪੰਜਾਬ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਵੱਡੇ ਹਮਲੇ ਬੋਲਦੇ ਆ ਰਹੇ ਸਨ। ਪ੍ਰਤਾਪ ਸਿੰਘ ਬਾਜਵਾ ਦੀ ਵੀ ਕਿਤੇ ਨਾ ਕਿਤੇ ਨਾਰਾਜ਼ਗੀ ਜ਼ਾਹਰ ਹੁੰਦੀ ਰਹੀ ਹੈ ਅਤੇ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰਣ ਦਾ ਐਲਾਨ ਕੀਤਾ ਸੀ। ਹੁਣ ਜਦੋਂ ਹਾਈਕਮਾਨ ਨੇ ਇਨ੍ਹਾਂ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਦਿੱਤੀਆਂ ਹਨ ਅਤੇ ਆਉਂਦੇ ਦਿਨਾਂ ਵਿਚ ਚੋਣਾਂ ਦਾ ਮੈਦਾਨ ਵੀ ਪੂਰੀ ਤਰ੍ਹਾਂ ਭਖਦਾ ਨਜ਼ਰ ਆਵੇਗਾ ਤਾਂ ਇਸ ਦੇ ਵਿਚਾਲੇ ਇਹ ਆਗੂ ਵੀ ਚੋਣ ਮੈਦਾਨ ਵਿਚ ਨਜ਼ਰ ਆ ਸਕਦੇ ਹਨ।

ਇਹ ਵੀ ਪੜ੍ਹੋ : ਕੈਪਟਨ-ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News