ਕਾਂਗਰਸ ਸਰਕਾਰ ਹਰ ਫਰੰਟ ''ਤੇ ਪੂਰੀ ਤਰ੍ਹਾਂ ਫੇਲ : ਵਲਟੋਹਾ
Sunday, Apr 08, 2018 - 06:33 PM (IST)

ਖਾਲੜਾ, ਭਿਖੀਵਿੰਡ (ਰਾਜੀਵ ,ਬੱਬੂ) : ਕਾਗਰਸ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲਾ ਤਰਨਤਾਰਨ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ 'ਜਗਬਾਣੀ' ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਫੇਲ ਹੋ ਚੁੱਕੀ ਕਾਂਗਰਸ ਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਇਕ ਸਾਲ ਅੰਦਰ ਹੀ ਮੋਹ ਭੰਗ ਹੋ ਚੁੱਕਾ ਹੈ। ਆਪਣੀ ਗੱਲ ਬਾਤ ਜਾਰੀ ਰਖਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਾ ਕਰਕੇ ਲੋਕਾ ਨਾਲ ਵੱਡਾ ਧੋਖਾ ਕੀਤਾ ਹੈ।
ਇਸ ਮੌਕੇ ਸਰਪੰਚ ਹਰਜੀਤ ਸਿੰਘ ਬਲੇਰ, ਸਰਪੰਚ ਰਣਜੀਤ ਸਿੰਘ, ਸਰਪੰਚ ਮੇਜਰ ਸਿੰਘ ਅਲਗੋ, ਪ੍ਰਧਾਨ ਅਮਰਜੀਤ ਸਿੰਘ ਢਿੱਲੋ ਭਿਖੀਵਿੰਡ , ਸਰਪੰਚ ਜਸਕਰਨ ਸਿੰਘ ਕਾਜੀ ਚੱਕ ਆਦ ਹਾਜ਼ਰ ਸਨ।