ਬੇਅਦਬੀ ਮਾਮਲਿਆਂ ਸਬੰਧੀ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ

06/04/2019 4:18:25 PM

ਚੰਡੀਗੜ੍ਹ : ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਿਆ ਹੈ। ਅਕਾਲੀ ਦਲ ਇਸ ਮਾਮਲੇ ਸਬੰਧੀ ਚੋਣ ਕਮਿਸ਼ਨ ਕੋਲ ਪਹੁੰਚ ਕਰ ਚੁੱਕਾ ਹੈ। ਦੂਜੇ ਪਾਸੇ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਹ ਹੁਣ ਅਦਾਲਤ ਹੀ ਸਪੱਸ਼ਟ ਕਰੇਗੀ ਕਿ ਆਖਰੀ ਸੱਚ ਕੀ ਹੈ ਅਤੇ ਝੂਠ ਕੀ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਐੱਸ. ਆਈ. ਟੀ. 'ਚੋਂ ਬਦਲੀ ਕਰ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਵੀ ਉਹ ਐੱਸ. ਆਈ. ਟੀ. ਲਈ ਕੰਮ ਕਰਦੇ ਰਹੇ।

ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਅਕਾਲੀ ਦਲ ਨੂੰ ਹੁਣ ਆਪਣੀ ਸਥਿਤੀ ਅਦਾਲਤ 'ਚ ਸਪੱਸ਼ਟ ਕਰਨੀ ਪਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਆਪਣਾ ਪੱਖ ਸਾਹਮਣੇ ਰੱਖਿਆ ਜਾ ਚੁੱਕਾ ਹੈ। ਰੰਧਾਵਾ ਨੇ ਸਪੱਸ਼ਟ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਖਿੱਚੋਤਾਣ ਦਾ ਸ਼ਿਕਾਰ ਹੋ ਰਹੇ ਹਨ।


Babita

Content Editor

Related News