ਕਾਂਗਰਸ '84 ਦੇ ਦੰਗਿਆਂ ਦੇ ਮੁਲਜ਼ਮ ਨੇਤਾਵਾਂ ਨੂੰ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਲਈ ਕਰ ਰਹੀ ਹੈ ਉਤਸ਼ਾਹਿਤ : ਚੁੱਘ

11/11/2022 7:23:22 PM

ਚੰਡੀਗੜ੍ਹ (ਹਰੀਸ਼ਚੰਦਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਮੁਲਜ਼ਮਾਂ ਨੂੰ ਸ਼ਹਿ ਦੇ ਕੇ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਲਈ ਕਾਂਗਰਸ ਦੀ ਸਖਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇਕ ਬਿਆਨ 'ਚ ਚੁੱਘ ਨੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਦਿੱਲੀ ਵਿਚ ਪਾਰਟੀ ਦੀ ਚੋਣ ਕਮੇਟੀ 'ਚ ਨਾਮਜ਼ਦ ਕੀਤੇ ਜਾਣ ‘ਤੇ ਵੀ ਇਤਰਾਜ਼ ਜਤਾਉਂਦਿਆਂ ਕਿਹਾ ਕਿ ਕਾਂਗਰਸ ਨੇ ਇਹ ਯਕੀਨੀ ਬਣਾਇਆ ਹੈ ਕਿ ਦਾਗੀ ਕਾਂਗਰਸੀ ਨੇਤਾਵਾਂ ਨੂੰ ਪਾਰਟੀ ਵੱਲੋਂ ਨਾ ਸਿਰਫ ਸਨਮਾਨਿਤ ਕੀਤਾ ਜਾਵੇ, ਸਗੋਂ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਵੀ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਬੈਂਕ, ਗੰਨਮੈਨ ਦੀ ਬੰਦੂਕ ਵੀ ਖੋਹ ਕੇ ਲੈ ਗਏ

ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਦੰਗਿਆਂ ਦੇ ਇਕ ਹੋਰ ਮੁਲਜ਼ਮ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਅਤੇ ਇੱਥੋਂ ਤੱਕ ਕਿ ਕਾਂਗਰਸ ਦੇ ਸਾਬਕਾ ਆਗੂ ਐੱਚ.ਕੇ.ਐੱਲ. ਭਗਤ ਨੂੰ ਪਾਰਟੀ ਵਿਚ ਉੱਚ ਅਹੁਦਿਆਂ ‘ਤੇ ਵੀ ਰੱਖਿਆ ਗਿਆ ਸੀ। ਤਰੁਣ ਚੁੱਘ ਨੇ ਕਿਹਾ ਕਿ ਟਾਈਟਲਰ ਨੂੰ ਹੁਣ ਕਾਂਗਰਸ ਚੋਣ ਕਮੇਟੀ 'ਚ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਸਿੱਖਾਂ ਨੂੰ 1984 ਦੇ ਦੰਗਿਆਂ ਵਿਚ ਕਾਂਗਰਸੀ ਆਗੂਆਂ ਵੱਲੋਂ ਦਿੱਤੇ ਜ਼ਖਮਾਂ ਨੂੰ ਨਾ ਸਿਰਫ ਯਾਦ ਦਿਵਾਏਗਾ, ਸਗੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਡੂੰਘੀ ਠੇਸ ਪਹੁੰਚਾਏਗਾ।

ਇਹ ਵੀ ਪੜ੍ਹੋ : ਮੰਦਰ ਦੇ ਡੇਰੇ ਦੀ ਜ਼ਮੀਨ ’ਤੇ ਕਬਜ਼ਾ ਕਰਕੇ ਟੈਂਕੀ ਬਣਾਉਣ ਤੋਂ ਭੜਕਿਆ ਹਿੰਦੂ ਸਮਾਜ, ਸਰਕਾਰ 'ਤੇ ਲਾਏ ਇਹ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News