ਕਾਂਗਰਸ 'ਚ ਕਾਟੋ-ਕਲੇਸ਼ ਜਾਰੀ! ਪਾਰਟੀ ਖ਼ਿਲਾਫ਼ ਬੋਲਣ 'ਤੇ ਇਸ ਮਹਿਲਾ ਆਗੂ ਦੀ ਹੋਈ ਛੁੱਟੀ
Wednesday, Apr 24, 2024 - 11:15 AM (IST)
 
            
            ਚੰਡੀਗੜ੍ਹ (ਨਵਿੰਦਰ): ਚੰਡੀਗੜ੍ਹ ਕਾਂਗਰਸ ਦਾ ਕਾਟੋ ਕਲੇਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੂੰ ਤੁਰੰਤ ਪ੍ਰਭਾਵ ਨਾਲ ਉਸ ਦੇ ਅਹੁਦੇ ਤੋਂ ਹਟਾਉਣ ਦਾ ਆਦੇਸ਼ ਜਾਰੀ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਟੇਟ ਕਾਰਜਕਾਰਨੀ ਨੂੰ ਵੀ ਭੰਗ ਕਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੱਕ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਨੰਦਿਤਾ ਹੁੱਡਾ ਨੂੰ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ
ਇਸ ਸਬੰਧੀ ਦੀਪਾ ਦੂਬੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਵੀ ਨੋਟਿਸ ਨਹੀਂ ਮਿਲਿਆ। 16 ਅਪ੍ਰੈਲ ਨੂੰ ਉਨ੍ਹਾਂ ਨੂੰ ਚੰਡੀਗੜ੍ਹ ਕਾਂਗਰਸ ਦੇ ਸਾਰੇ ਵ੍ਹਟਸਐਪ ਗਰੁੱਪਾਂ ’ਚੋਂ ਡਿਲੀਟ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਚੰਡੀਗੜ੍ਹ ਕਾਂਗਰਸ ਭਵਨ ’ਚ ਬਣੀ ਹੋਈ ਦਲਦਲ ’ਚ ਡਿੱਗਣ ਤੋਂ ਬਚਾ ਲਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਭਵਨ ਹੁਣ ਅੱਯਾਸ਼ੀ ਦਾ ਅੱਡਾ ਬਣ ਕੇ ਰਹਿ ਗਿਆ ਹੈ। ਦੇਸ਼ ’ਚ ਰਾਹੁਲ ਗਾਂਧੀ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਮਕਸਦ ਨਾਲ ਔਰਤਾਂ ਨੂੰ ਗਾਰੰਟੀਆਂ ਦੇ ਰਹੇ ਹਨ ਜਦਕਿ ਉਨ੍ਹਾਂ ਦੀ ਆਪਣੀ ਪਾਰਟੀ ਹੀ ਔਰਤਾਂ ਨਾਲ ਇਨਸਾਫ਼ ਨਹੀਂ ਕਰ ਰਹੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਜਿਉਂਦੇ ਸੜ ਗਏ ਮਾਸੂਮ ਬੱਚੇ (ਵੀਡੀਓ)
ਪਹਿਲਾਂ ਆਇਆ ਅਲਕਾ ਲਾਂਬਾ ਨੂੰ ਰਿਸੀਵ ਕਰਨ ਦਾ ਸੱਦਾ, 20 ਮਿੰਟ ਬਾਅਦ ਖੋਹੀ ਪ੍ਰਧਾਨਗੀ
ਦੀਪਾ ਦੂਬੇ ਨੇ ਕਿਹਾ ਕਿ ਅਲਕਾ ਲਾਂਬਾ ਦਾ ਬੁੱਧਵਾਰ ਨੂੰ ਚੰਡੀਗੜ੍ਹ ਆਉਣ ਦਾ ਪ੍ਰੋਗਰਾਮ ਹੈ, ਜਿਸ ਸਬੰਧੀ ਉਨ੍ਹਾਂ ਨੂੰ ਵੀ ਲਾਂਬਾ ਨੂੰ ਹਵਾਈ ਅੱਡੇ ਤੋਂ ਰਿਸੀਵ ਕਰਨ ਲਈ ਸੱਦਾ ਮਿਲਿਆ ਸੀ। ਮਹਿਜ਼ 20 ਮਿੰਟ ਬਾਅਦ ਹੀ ਉਨ੍ਹਾਂ ਨੂੰ ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਵਜੋਂ ਹਟਾਉਣ ਦਾ ਆਦੇਸ਼ ਉਨ੍ਹਾਂ ਦੇ ਕਿਸੇ ਜਾਣਕਾਰ ਨੇ ਭੇਜਿਆ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਨੂੰ ਉਨ੍ਹਾਂ ਨੇ ਖ਼ੁਦ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            