ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ ''ਚ ਕਾਂਗਰਸ ! ਹਾਈਕਮਾਂਡ ਨੇ ਸੱਦ ਲਏ ਪੰਜਾਬ ਦੇ ਲੀਡਰ
Thursday, May 28, 2026 - 02:31 PM (IST)
ਨਵੀਂ ਦਿੱਲੀ- ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਪੰਜਾਬ, ਦਿੱਲੀ, ਹਰਿਆਣਾ ਅਤੇ ਤ੍ਰਿਪੁਰਾ ਵਿੱਚ ਨਵੇਂ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤਹਿਤ ਪੰਜਾਬ ਭਾਜਪਾ ਦੀ ਕਮਾਨ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਗਈ ਹੈ, ਜੋ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਭਾਜਪਾ ਦੇ ਇਸ ਵੱਡੇ ਜਥੇਬੰਧਕ ਫੇਰਬਦਲ ਤੋਂ ਤੁਰੰਤ ਬਾਅਦ ਕਾਂਗਰਸੀ ਖੇਮੇ ਵਿੱਚ ਵੀ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
ਸਿਆਸੀ ਮਾਹਿਰਾਂ ਮੁਤਾਬਕ, 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿੱਖ ਭਾਈਚਾਰੇ ਅਤੇ ਪੇਂਡੂ ਵੋਟਰਾਂ ਤੱਕ ਆਪਣੀ ਪਹੁੰਚ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਸੁਨੀਲ ਜਾਖੜ ਦੀ ਜਗ੍ਹਾ ਕੇਵਲ ਸਿੰਘ ਢਿੱਲੋਂ ਦੇ ਰੂਪ ਵਿੱਚ ਇੱਕ ਸਿੱਖ ਚਿਹਰੇ 'ਤੇ ਦਾਅ ਖੇਡਿਆ ਹੈ। ਢਿੱਲੋਂ, ਜੋ ਪਹਿਲਾਂ ਕਾਂਗਰਸ ਦੇ ਦਿੱਗਜ ਨੇਤਾ ਅਤੇ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ, ਮਾਲਵਾ ਖੇਤਰ ਵਿੱਚ ਚੰਗਾ ਪ੍ਰਭਾਵ ਰੱਖਦੇ ਹਨ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਭਾਜਪਾ ਸੂਬੇ ਦੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰ ਸਕੇਗੀ।
ਇਹ ਵੀ ਪੜ੍ਹੋ- ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ
ਦੂਜੇ ਪਾਸੇ, ਭਾਜਪਾ ਦੀ ਇਸ ਚਾਲ ਨੇ ਪੰਜਾਬ ਕਾਂਗਰਸ ਅੰਦਰ ਵੀ ਹਲਚਲ ਵਧਾ ਦਿੱਤੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਭਲਕੇ ਦਿੱਲੀ ਤਲਬ ਕਰ ਲਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਅਹਿਮ ਬੈਠਕ ਵਿੱਚ ਪੰਜਾਬ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਵੀ ਜਲਦ ਹੀ ਪੰਜਾਬ ਵਿੱਚ ਆਪਣੀ ਨਵੀਂ ਟੀਮ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ- ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ, ਵੱਜ ਗਏ ਸਾਇਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
