ਕਾਂਗਰਸ ਸਰਕਾਰ ਨੇ ਕਿਸਾਨਾਂ ਪ੍ਰਤੀ ਅਣਗਹਿਲੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ : ਹਰਸਿਮਰਤ ਬਾਦਲ
Saturday, Nov 06, 2021 - 11:19 PM (IST)
ਬਠਿੰਡਾ (ਬਿਊਰੋ)-ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਪ੍ਰਤੀ ਆਪਣੀ ਅਣਗਹਿਲੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਹ ਪ੍ਰਗਟਾਵਾ ਸੰਸਦ ਮੈਂਬਰ ਬਾਦਲ ਨੇ ਅੱਜ ਬਠਿੰਡਾ ਹਲਕੇ ਦੀ ਨਰੂਆਣਾ ਮੰਡੀ ਦਾ ਦੌਰਾ ਕਰਨ ਦੌਰਾਨ ਕੀਤਾ। ਬੀਬਾ ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੇ ਮੰਡੀ ’ਚ ਕਿਸਾਨਾਂ ਦਾ ਹਾਲ ਦੇਖਿਆ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਕਾਂਗਰਸ ਸਰਕਾਰ ਦੀ ਕਿਸਾਨਾਂ ਪ੍ਰਤੀ ਇਸ ਅਣਗਹਿਲੀ ਦਾ ਉਨ੍ਹਾਂ ਨੂੰ ਬਹੁਤ ਦੁੱਖ ਲੱਗਾ।
ਇਹ ਵੀ ਪੜ੍ਹੋ : AG ਦਿਓਲ ਵੱਲੋਂ ਸਿੱਧੂ ’ਤੇ ਸ਼ਬਦੀ ਹਮਲੇ ਮਗਰੋਂ ਭਾਜਪਾ ਆਗੂ ਤਰੁਣ ਚੁੱਘ ਦਾ ਆਇਆ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਝੋਨੇ ’ਤੇ ਕੁਦਰਤ ਦੀ ਮਾਰ ਤੋਂ ਬਾਅਦ ਕਾਂਗਰਸ ਸਰਕਾਰ ਨਾ ਤਾਂ ਮੰਡੀਆਂ ’ਚੋਂ ਝੋਨੇ ਦੀ ਸਮੇਂ ਸਿਰ ਚੁਕਾਈ ਕਰ ਰਹੀ ਹੈ ਤੇ ਨਾ ਹੀ ਮੰਡੀਆਂ ’ਚ ਪੁਖਤਾ ਪ੍ਰਬੰਧ ਹਨ। ਕਿਸਾਨਾਂ ਨੂੰ ਅਗਲੀ ਫ਼ਸਲ ਬੀਜਣ ਲਈ ਨਾ ਤਾਂ ਡੀ. ਏ. ਪੀ. ਦਾ ਪ੍ਰਬੰਧ ਹੈ ਤੇ ਨਾ ਹੀ ਖਰਾਬੇ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਬੀਬਾ ਬਾਦਲ ਨੇ ਕਿਹਾ ਕਿ ਕਿਸਾਨਾਂ ਤੇ ਫਸਲਾਂ ਨੂੰ ਮੰਡੀਆਂ ’ਚ ਇਸ ਤਰ੍ਹਾਂ ਰੋਲ਼ਣ ਨਾਲ ਕਾਂਗਰਸ ਦੀ ਨਾਲਾਇਕੀ ਦਾ ਪੁਖਤਾ ਸਬੂਤ ਮਿਲਦਾ ਹੈ।