ਪੰਜਾਬ ਵਿਧਾਨ ਸਭਾ ’ਚ ਸੱਤਾ ਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ, ਕਾਰਵਾਈ ਸੋਮਵਾਰ ਤੱਕ ਮੁਲਤਵੀ

09/30/2022 5:05:36 PM

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਤੀਜੇ ਦਿਨ ਦੀ ਕਾਰਵਾਈ ਦੌਰਾਨ ਵੀ ਜ਼ਬਰਸਦਸਤ ਹੰਗਾਮਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। ਲੋਕਾਂ ਦੇ ਮੁੱਦਿਆਂ ਨੂੰ ਸਦਨ ’ਚ ਚੁੱਕਣ ਦੀ ਬਜਾਏ ਸਦਨ ’ਚ ਮੁੱਖ ਮੰਤਰੀ ਦੇ ਆਉਂਦਿਆਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।  

ਉਥੇ ਹੀ ਬਹਿਸਬਾਜ਼ੀ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਉਂਦੇ ਹੋਏ ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਦੇ ਦੋ ਦਿਨ ਖ਼ਰਾਬ ਕੀਤੇ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕਾਂਗਰਸ ਦੇ ਵਿਧਾਇਕ ਪੂਰੀ ਤਿਆਰੀ ਕਰਕੇ ਆਉਣ। ਕਾਂਗਰਸ ਦੇ ਹੰਗਾਮੇ ਵਿਚਾਲੇ ਸਪੀਕਰ ਨੂੰ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ। 

ਇਹ ਵੀ ਪੜ੍ਹੋ:  ਸੱਤਾਧਾਰੀ ‘ਆਪ’ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਰੂਪ ’ਚ ਵੀ ਆਈ ਨਜ਼ਰ

ਉਥੇ ਹੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੇ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਥੋਂ ਤੱਕ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਨਕਲੀ ਮੁੱਖ ਮੰਤਰੀ ਤੱਕ ਕਹਿ ਦਿੱਤਾ। ਦਰਅਸਲ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਨਕਲੀ ਸਪੀਕਰ ਕਹਿਣ ਨੂੰ ਲੈ ਕੇ ਭੜਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਪੀਕਰ ਸਾਹਿਬ ਨੂੰ ਇਹ ਲੋਕ ਨਕਲੀ ਸਪੀਕਰ ਕਹਿ ਰਹੇ ਹਨ ਜਦਕਿ ਇਹ ਖ਼ੁਦ ਨਕਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੈਪਟਨ ਕਾਂਗਰਸ ਦੇ ਨਕਲੀ ਮੁੱਖ ਮੰਤਰੀ ਸਨ ਅਤੇ ਕਾਂਗਰਸ ਦੇ ਨਾਲ ਬਰੈਕਟ ’ਚ ਹੁਣ ਉਹ ਭਾਜਪਾ ਲਿਖ ਲੈਣ। ਇੰਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਨੂੰ ਵੀ ਭਾਜਪਾ ਦੀ ਵਿਧਾਨ ਸਭਾ ’ਚ ਚਲੇ ਜਾਣ ਲਈ ਕਿਹਾ। 

ਇਹ ਵੀ ਪੜ੍ਹੋ: ਸੂਬੇ 'ਚ ਵਿਛਿਆ ਟਰੈਵਲ ਏਜੰਟਾਂ ਦਾ ਜਾਲ, ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਆੜ ’ਚ ਚੱਲ ਰਹੀ ਠੱਗੀ ਦੀ ਮੋਟੀ ਖੇਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri