ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦਿੱਤਾ: ਭਗਵੰਤ ਮਾਨ

02/09/2022 2:01:09 AM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਹਮਲਾ ਬੋਲਦੇ ਹੋਏ ਮਾਨ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਨੂੰ ਧੋਖ਼ਾ ਦਿੱਤਾ ਅਤੇ ਉਨ੍ਹਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ। ਪਿਛਲੇ ਇੱਕ ਦਹਾਕੇ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ ਅਤੇ ਪੁਲਸ ਦੀਆਂ ਲਾਠੀਆਂ ਖਾ ਰਹੇ ਹਨ, ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ।ਮਾਨ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ। ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੇ ਦਲਦਲ 'ਚ ਫਸ ਚੁੱਕੇ ਹਨ ਅਤੇ ਲੱਖਾਂ ਦੀ ਗਿਣਤੀ 'ਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ? ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਬਾਦਲ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ।

ਇਹ ਵੀ ਪੜ੍ਹੋ : ਜਲੰਧਰ 'ਚ ਰੈਸਟੋਰੈਂਟ ਦੀ ਆੜ ’ਚ ਚੱਲ ਰਹੇ ਹੁੱਕਾ ਬਾਰ ’ਤੇ ਰੇਡ, 13 ਕਾਬੂ

ਮੰਗਲਵਾਰ ਨੂੰ ਭਗਵੰਤ ਮਾਨ ਨੇ ਫ਼ਰੀਦਕੋਟ ਵਿਧਾਨ ਸਭਾ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਮਾਨ ਨੇ ਕਈ ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕੀਤਾ। ਲੋਕਾਂ ਨੇ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਪ੍ਰਗਟ ਕੀਤਾ ਅਤੇ ਥਾਂ-ਥਾਂ ਫੁੱਲ ਬਰਸਾ ਅਤੇ ਮਾਲਾ ਪਾ ਕੇ ਲੋਕਾਂ ਨੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ 'ਤੇ ਮਾਨ ਦੇ ਨਾਲ 'ਆਪ' ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਸਮੇਤ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੂ ਮੌਜੂਦ ਸਨ।ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ਸਰਕਾਰ 'ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਕਾਂਗਰਸ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ 'ਚ ਆਉਣ ਤੋਂ ਬਾਅਦ ਪੰਜ ਸਾਲ ਤੱਕ ਪੂਰੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਝੂਠੇ ਮੇਲੇ ਲਾ ਕੇ ਬੇਵਕੂਫ਼ ਬਣਾਇਆ।

ਇਹ ਵੀ ਪੜ੍ਹੋ : ਬ੍ਰਿਟਿਸ਼ PM ਜਾਨਸਨ ਨੇ ਅਸਤੀਫ਼ੇ ਦੇ ਦਬਾਅ ਦਰਮਿਆਨ ਮੰਤਰੀ ਮੰਡਲ 'ਚ ਕੀਤਾ ਫੇਰਬਦਲ

ਸੜਕਾਂ 'ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਸ ਦੀ ਲਾਠੀਆਂ ਚਲਾਈਆਂ। ਪੜੇ ਲਿਖੇ ਬੇਰੁਜ਼ਗਾਰ ਆਮ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ, ਮੰਤਰੀਆਂ ਦੇ ਬੇਟੇ, ਬੇਟੀਆਂ ਅਤੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਹੀ ਦਿੱਤੀਆਂ ਹਨ। ਇਸ ਵਾਰ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠ ਦਾ ਜਵਾਬ ਦੇਣਗੇ। ਭਗਵੰਤ ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨੌਜਵਾਨਾਂ ਨੂੰ ਚੰਗੀ ਨੌਕਰੀ ਅਤੇ ਉਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਵਾਂਗੇ ਅਤੇ ਖੁਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦਿੱਤੀ ਜਾਵੇਗੀ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨ੍ਹਾਂ ਨੂੰ ਰੋਜ਼ਗਾਰ ਦਾਤਾ ਬਣਾਇਆ ਜਾਵੇਗਾ ਹੈ। ਅਸੀਂ ਮਜ਼ਬੂਰ ਹੋ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਪਲਾਇਨ ਨੂੰ ਵੀ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ 'ਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਾਵਾਂਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਸਿਰਫ਼ ਇੱਕ ਮੌਕਾ ਦਿੱਤਾ ਜਾਵੇ। ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਇਸ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਰਾਜ ਬਣਾਵਾਂਗੇ।

ਇਹ ਵੀ ਪੜ੍ਹੋ : ਸਿੱਧੂ ਨੇ ਸੰਦੀਪ ਦੀਕਸ਼ਿਤ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News