ਲੁਧਿਆਣਾ 'ਚ ਭਾਜਪਾ ਤੇ ਕਾਂਗਰਸੀ ਵਰਕਰਾਂ ਦੀ ਝੜਪ ਦੌਰਾਨ ਲਾਠੀਚਾਰਜ, ਦੇਖੋ ਤਣਾਅਪੂਰਨ ਹਾਲਾਤ ਦੀਆਂ ਤਸਵੀਰਾਂ

09/11/2021 2:02:10 PM

ਲੁਧਿਆਣਾ (ਰਾਕੇਸ਼) : ਲੁਧਿਆਣਾ 'ਚ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਯੂਥ ਕਾਂਗਰਸ ਦੇ ਆਗੂਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ, ਜਿਸ ਦੌਰਾਨ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਜਾਣਕਾਰੀ ਮੁਤਾਬਕ ਕਾਂਗਰਸੀ ਵਰਕਰ ਅੱਜ ਘੰਟਾਘਰ ਚੌਂਕ ਵਿਖੇ ਭਾਜਪਾ ਦੇ ਦਫ਼ਤਰ ਨੂੰ ਤਾਲਾ ਲਾਉਣ ਲਈ ਪਹੁੰਚੇ ਸਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਤਾਂਤਰਿਕ ਚੱਕਰਾਂ 'ਚ ਪਏ 'ਕਾਂਗਰਸੀ', ਮੁੱਖ ਮੰਤਰੀ ਤੱਕ ਪੁੱਜੀਆਂ ਖ਼ਬਰਾਂ

ਕਾਂਗਰਸੀ ਵਰਕਰਾਂ ਵੱਲੋਂ ਮਹਿੰਗਾਈ ਨੂੰ ਲੈ ਕੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਭਾਜਪਾ ਵਰਕਰਾਂ ਨਾਲ ਟਕਰਾਅ ਹੋ ਗਿਆ। ਇਹ ਟਕਰਾਅ ਇੰਨਾ ਜ਼ਿਆਦਾ ਵੱਧ ਗਿਆ ਕਿ ਦੋਹਾਂ ਧਿਰਾਂ ਵੱਲੋਂ ਇਕ-ਦੂਜੇ 'ਤੇ ਪਥਰਾਅ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, 'ਕੋਰੋਨਾ ਟੀਕਾ' ਨਾ ਲਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ

ਦੋਵੇਂ ਧਿਰਾਂ ਵੱਲੋਂ ਇਕ-ਦੂਜੇ 'ਤੇ ਦੋਸ਼ ਲਾਏ ਜਾ ਰਹੇ ਸਨ। ਇਸ ਤਰ੍ਹਾਂ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਹੋ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਦੋਹਾਂ ਧਿਰਾਂ ਨੂੰ ਸ਼ਾਂਤ ਕਰਨ ਲਈ ਲਾਠੀਚਾਰਜ ਕਰਨਾ ਪਿਆ। ਪੁਲਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਤਾਂਤਰਿਕ ਚੱਕਰਾਂ 'ਚ ਪਏ 'ਕਾਂਗਰਸੀ', ਮੁੱਖ ਮੰਤਰੀ ਤੱਕ ਪੁੱਜੀਆਂ ਖ਼ਬਰਾਂ

ਦੱਸਣਯੋਗ ਹੈ ਕਿ ਭਾਜਪਾ ਵਰਕਰਾਂ ਵੱਲੋਂ ਪਿਛਲੇ 2 ਦਿਨਾਂ ਤੋਂ ਲੁਧਿਆਣਾ 'ਚ ਕਾਂਗਰਸ ਸਰਕਾਰ ਨੂੰ ਘੇਰਨ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਅੱਜ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਈਆਂ ਤਾਂ ਹਾਲਾਤ ਤਣਾਅਪੂਰਨ ਬਣ ਗਏ।

ਨੋਟ : ਲੁਧਿਆਣਾ 'ਚ ਕਾਂਗਰਸ ਤੇ ਭਾਜਪਾ ਵਿਚਾਲੇ ਹੋਈ ਝੜਪ ਬਾਰੇ ਦਿਓ ਆਪਣੀ ਰਾਏ

 

 

 

Babita

This news is Content Editor Babita