ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਨਿਲ ਜੋਸ਼ੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ
Tuesday, Sep 30, 2025 - 06:27 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅੱਜ ਉਨ੍ਹਾਂ ਨੇ ਦਿੱਲੀ ਵਿਚ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦੀ ਹੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅਨਿਲ ਜੋਸ਼ੀ ਅਜੇ ਅਕਾਲੀ ਦਲ ਦੇ ਉਪ ਪ੍ਰਧਾਨ ਹਨ। ਜੋਸ਼ੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਇਹ ਵੀ ਪਤਾ ਲੱਗਾ ਹੈ ਕਿ ਅਨਿਲ ਜੋਸ਼ੀ ਭਲਕੇ 1 ਅਕਤੂਬਰ ਨੂੰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
ਇਥੇ ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਭਾਜਪਾ ਵਿਚ ਸਨ ਅਤੇ ਭਾਜਪਾ ਦੀ ਟਿਕਟ 'ਤੇ ਅੰਮ੍ਰਿਤਸਰ ਨਾਰਥ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ। ਅਕਾਲੀ-ਭਾਜਪਾ ਗਠਜੋੜ ਦੌਰਾਨ ਉਹ ਮੰਤਰੀ ਵੀ ਰਹੇ। ਬਾਅਦ ਵਿਚ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਭਾਜਪਾ ਛੱਡ ਦਿੱਤੀ ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਮਹਿਲਾ ਇੰਸਪੈਕਟਰ ਕੁਲਦੀਪ ਕੌਰ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e