ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

06/19/2024 10:31:42 PM

ਜਲੰਧਰ - ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-SC ਵਿਧਾਨ ਸਭਾ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਵਜੋਂ ਸੁਰਿੰਦਰ ਕੌਰ ਦੀ ਉਮੀਦਵਾਰੀ ਨੂੰ ਮਨਜ਼ੂਰੀ ਦਿੱਤੀ ਹੈ। ਸੁਰਿੰਦਰ ਕੌਰ ਸਾਬਕਾ ਡਿਪਟੀ ਮੇਅਰ ਰਹਿ ਚੁੱਕੀ ਹਨ ਅਤੇ ਉਨ੍ਹਾਂ ਨੇ ਅੱਜ ਤੱਕ ਕੋਈ ਵੀ ਚੋਣ ਨਹੀਂ ਹਾਰੀ ਹੈ।

PunjabKesari

ਦੱਸ ਦਈਏ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। 10 ਜੁਲਾਈ (ਬੁੱਧਵਾਰ) ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News