ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਐਲਾਨੇ ਸਟਾਰ ਪ੍ਰਚਾਰਕ; ਸੁੱਖੂ, ਸਿੱਧੂ, ਚੰਨੀ ਸਣੇ 40 ਆਗੂ ਕਰਨਗੇ ਪ੍ਰਚਾਰ

Thursday, Apr 20, 2023 - 04:50 AM (IST)

ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਐਲਾਨੇ ਸਟਾਰ ਪ੍ਰਚਾਰਕ; ਸੁੱਖੂ, ਸਿੱਧੂ, ਚੰਨੀ ਸਣੇ 40 ਆਗੂ ਕਰਨਗੇ ਪ੍ਰਚਾਰ

ਜਲੰਧਰ: ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਤੋਂ ਬਾਅਦ ਹੁਣ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਲਈ ਨਾਮਜ਼ਦਗੀਆਂ ਦਾਖ਼ਲ ਹੋਣ ਤੋਂ ਬਾਅਦ ਹੁਣ ਚੋਣ ਪ੍ਰਚਾਰ ਜ਼ੋਰ ਫੜ੍ਹਣ ਲਈ ਲੱਗ ਗਿਆ ਹੈ। ਸਾਰੀਆਂ ਪਾਰਟੀਆਂ ਵੱਲੋਂ ਵੱਡੇ-ਵੱਡੇ ਆਗੂਆਂ ਨੂੰ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਜਲੰਧਰ ਭੇਜਿਆ ਜਾ ਰਿਹਾ ਹੈ। ਇਸ ਵਿਚਾਲੇ ਹੁਣ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਹੁਣ ਪੜ੍ਹਾਈ ਦੇ ਨਾਲ-ਨਾਲ ਕਰ ਸਕਣਗੇ ਕਮਾਈ

PunjabKesari

ਇਸ ਸੂਚੀ ਵਿਚ 40 ਵੱਡੇ ਆਗੂਆਂ ਦੇ ਨਾਂ ਦਿੱਤੇ ਗਏ ਹਨ ਜੋ ਕਾਂਗਰਸੀ ਉਮੀਦਵਾਰ ਮਰਹੂਮ ਸਸੰਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਵੱਲੋਂ ਪੰਜਾਬ ਦੇ ਵੱਡੇ ਆਗੂਆਂ ਦੇ ਨਾਲ-ਨਾਲ ਦੂਜੇ ਸੂਬਿਆਂ ਤੋਂ ਵੀ ਵੱਡੇ ਚਿਹਰਿਆਂ ਨੂੰ ਚੋਣ ਪ੍ਰਚਾਰ ਲਈ ਜਲੰਧਰ ਭੇਜਿਆ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News