ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਦਾ ਕਬਜ਼ਾ ,13 ’ਚੋਂ 10 ਸੀਟਾਂ ’ਤੇ ਰਹੀ ਜੇਤੂ

02/17/2021 12:33:37 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਨਗਰ ਕੌਂਸਲ ਕਮੇਟੀ ਸੁਲਤਾਨਪੁਰ ਲੋਧੀ ਦੀਆਂ 14 ਫਰਵਰੀ ਨੂੰ ਹੋਈਆਂ ਚੋਣਾਂ ਦੇ ਨਤੀਜੇ ਐਲਾਨ ਕੀਤੇ ਜਾ ਚੁੱਕੇ ਹਨ । ਜਿਨ੍ਹਾਂ ਚ ਕਾਂਗਰਸ ਪਾਰਟੀ ਨੇ 13 ਵਾਰਡਾਂ ’ਚੋਂ 10 ’ਤੇ ਕਾਂਗਰਸ ਪਾਰਟੀ ਨੇ ਅਤੇ 3 ’ਤੇ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ । ਜਿਸ ਤੋਂ ਬਾਅਦ ਨਗਰ ਕੌਂਸਲ ਕਮੇਟੀ ਸੁਲਤਾਨਪੁਰ ਲੋਧੀ ’ਤੇ ਦੂਜੀ ਵਾਰ ਦੁਬਾਰਾ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ।ਐਲਾਨ ਕੀਤੇ ਨਤੀਜੇ ’ਚ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੰਦੀਪ ਕੌਰ ਗਿੱਲ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੀ ਉਮੀਦਵਾਰ ਸੁਖਵਿੰਦਰ ਕੌਰ ਪੰਨੂੰ ਨੂੰ 165 ਵੋਟਾਂ ਦੇ ਫਰਕ ਨਾਲ ਹਰਾਇਆ ।

► ਵਾਰਡ ਨੰਬਰ 2 ਤੋਂ ਕਾਂਗਰਸ ਦੇ ਤੇਜਵੰਤ ਸਿੰਘ ਸਾਬਕਾ ਮੀਤ ਪ੍ਰਧਾਨ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਵਿਰਦੀ ਨੂੰ 115 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 3 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਨੀਤਾ ਰਾਣੀ ਧੀਰ ਨੇ ਜਿੱਤ ਹਾਸਲ ਕੀਤੀ ਅਤੇ ਕਾਂਗਰਸ ਦੀ ਉਮੀਦਵਾਰ ਗੁਰਜੀਤ ਕੌਰ ਨੂੰ 74 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 4 ਤੋਂ ਕਾਂਗਰਸ ਦੇ ਨਵਨੀਤ ਸਿੰਘ ਚੀਮਾ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਉਮੀਦਵਾਰ ਮਨਜੀਤ ਸਿੰਘ ਨੂੰ 689 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 5 ਤੋਂ ਕਾਂਗਰਸ ਦੀ ਉਮੀਦਵਾਰ ਸੰਦੀਪ ਕੌਰ ਚੀਮਾ ਨੇ ਜਿੱਤ ਹਾਸਲ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਿਮਰਨ ਧੀਰ ਸਾਬਕਾ ਕੌਸਲਰ ਨੂੰ 243 ਵੋਟਾਂ ਦੇ ਅੰਤਰ ਨਾਲ ਹਰ‍ਾਇਆ ।

►  ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਸੰਤਪ੍ਰੀਤ ਸਿੰਘ ਨੇ ਜਿੱਤ ਹਾਸਲ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਬਬਲਾ ਨੂੰ 274 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 7 ਤੋਂ ਕਾਂਗਰਸ ਦੀ ਉਮੀਦਵਾਰ ਸ਼ੈਰੀ ਕੋਹਲੀ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੀ ਉਮੀਦਵਾਰ ਕਿਰਨ ਕੁਮਾਰੀ ਨੂੰ 148 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 8 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਧੀਰ ਰਾਜੂ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੇ ਉਮੀਦਵਾਰ ਜੋਗਰਾਜ ਸਿੰਘ ਨੂੰ ਹਰਾਇਆ ।

►  ਵਾਰਡ ਨੰਬਰ 9 ਤੋਂ ਕਾਂਗਰਸ ਦੀ ਉਮੀਦਵਾਰ ਸੰਯੋਗਤਾ ਮਰਵਾਹਾ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੇ ਉਮੀਦਵਾਰ ਬਬੀਤਾ ਧੀਰ ਨੂੰ ਹਰਾਇਆ ।

►  ਵਾਰਡ ਨੰਬਰ 10 ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕਨੌਜੀਆ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੇ ਉਮੀਦਵਾਰ  ਧਰਮ ਰਾਜ ਨੂੰ 198 ਵੋਟਾਂ ਦੇ ਫਰਕ ਨਾਲ ਹਰਾਇਆ ।

►  ਵਾਰਡ ਨੰਬਰ 11 ਤੋਂ ਕਾਂਗਰਸ ਦੀ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੀ ਉਮੀਦਵਾਰ ਪ੍ਰਵੀਨ ਕੁਮਾਰੀ ਚੌਹਾਨ ਨੂੰ 87 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 12 ਤੋਂ ਕਾਂਗਰਸ ਦੇ ਉਮੀਦਵਾਰ ਅਸ਼ੋਕ ਮੋਗਲਾ ਨੇ ਜਿੱਤ ਹਾਸਲ ਕੀਤੀ ਅਤੇ ਅਕਾਲੀ ਦਲ ਦੇ ਉਮੀਦਵਾਰ ਜਤਿੰਦਰ ਸੇਠੀ ਨੂੰ 127 ਵੋਟਾਂ ਦੇ ਅੰਤਰ ਨਾਲ ਹਰਾਇਆ ।

►  ਵਾਰਡ ਨੰਬਰ 13 ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਤੇ ਕਾਂਗਰਸ ਦੇ ਚਰਨ ਕਮਲ ਪਿੰਟਾ ਨੂੰ 44 ਵੋਟਾਂ ਦੇ ਅੰਤਰ ਹਰਾਇਆ ।


Anuradha

Content Editor

Related News