ਕਾਂਗਰਸ ਨੇ ਵੱਡੇ ਸੁਪਨੇ ਦਿਖਾ ਕੇ ਪੰਜਾਬੀਆਂ ਨਾਲ ਕੀਤਾ ਧੋਖਾ : ਅਸ਼ਵਨੀ ਸ਼ਰਮਾ

Monday, Sep 06, 2021 - 01:40 AM (IST)

ਚੰਡੀਗੜ੍ਹ(ਸ਼ਰਮਾ)- ਆਗਾਮੀ ਵਿਧਾਨਸਭਾ ਚੋਣਾਂ ਵਿਚ ਆਪਣੀ ਜਿੱਤ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਕੀਤੇ ਝੂਠੇ ਵਾਅਦਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ ਅਤੇ ਉਨ੍ਹਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ। ਇਸ ਤੋਂ ਬਾਅਦ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਜਦੋਂ ਚੋਣਾਂ ਨੇੜੇ ਆਈਆਂ ਹਨ, ਉਨ੍ਹਾਂ ਨੇ ਝੂਠੇ ਵਾਅਦਿਆਂ ਦੀ ਉਹੀ ਪਿਟਾਰੀ ਫੇਰ ਖੋਲ੍ਹ ਕੇ ਜਨਤਾ ਨੂੰ ਲੁਭਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ ਪਰ ਇਸ ਵਾਰ ਜਨਤਾ ਉਨ੍ਹਾਂ ਦੇ ਝਾਂਸੇ ਵਿਚ ਨਹੀਂ ਆਏਗੀ। ਲੋਕ ਜਾਣਦੇ ਹਨ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਬੇਰੁਜ਼ਗਾਰੀ, ਡਰੱਗ ਮਾਫੀਆ, ਬੰਦ ਉਦਯੋਗਾਂ, ਮਹਿੰਗੀ ਬਿਜਲੀ ਆਦਿ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਹੁਣ ਫਿਰ ਕਾਂਗਰਸ ਨੇ ਉਹੀ ਪੁਰਾਣੇ ਝੂਠੇ ਵਾਅਦੇ ਕਰਨੇ ਸੁਰੂ ਕਰ ਦਿੱਤੇ ਹਨ, ਜੋ ਕਦੇ ਪੂਰੇ ਨਹੀਂ ਹੋਣਗੇ।

ਇਹ ਵੀ ਪੜ੍ਹੋ : ਜੇਕਰ ਖੇਤੀ ਕਾਨੂੰਨ ਇਕ ਸਾਜ਼ਿਸ਼ ਹੈ ਤਾਂ ਅਮਰਿੰਦਰ ਸਿੱਧ ਕਰੇ ਜਾਂ ਮੁਆਫੀ ਮੰਗੇ : ਅਮਨਜੋਤ ਰਾਮੂਵਾਲੀਆ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਦਾ ਮੁੱਲ ਪੂਰੇ ਦੇਸ਼ ਦੇ ਮੁਕਾਬਲੇ ਜ਼ਿਆਦਾ ਹੈ, ਫਿਰ ਵੀ ਸੂਬੇ ਦੇ ਲੋਕ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਉਦਯੋਗ ਮਹਿੰਗੀ ਬਿਜਲੀ ਦੇ ਕਾਰਨ ਜਾਂ ਤਾਂ ਬੰਦ ਹੋ ਰਹੇ ਹਨ ਅਤੇ ਜਾਂ ਪੰਜਾਬ ਤੋਂ ਪਲਾਇਨ ਕਰ ਰਹੇ ਹਨ, ਜਿਸ ਕਾਰਨ ਪੰਜਾਬ ਵਿਚ ਬੇਰੁਜ਼ਗਾਰੀ ਸਿਖਰਾਂ ਤੇ ਪਹੁੰਚ ਗਈ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿਚ ਉਦਯੋਗ ਬੰਦ ਹੋਣ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਵੀ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ : ਭਾਜਪਾ ਤੇ ਉਸਦੇ ਸਾਥੀਆਂ ਨੂੰ ਲੈ ਬੈਠੇਗੀ ਮੋਦੀ ਦੀ ਜਿੱਦ : ਅਰੋੜਾ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ ਮਿਲੇਗੀ, ਕੇਂਦਰ ਸਰਕਾਰ ਦੀ ਸਹਾਇਤਾ ਨਾਲ ਪੰਜਾਬ ’ਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ, ਨਵੀਆਂ ਸਨਅਤਾਂ ਸਥਾਪਿਤ ਕਰਨ ਲਈ ਲਾਭਦਾਇਕ ਵਪਾਰਕ ਯੋਜਨਾਵਾਂ ਲਿਆਦੀਆਂ ਜਾਣਗੀਆਂ। ਸੂਬੇ ਵਿਚ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਤਾਲਮੇਲ ਰੱਖਣ ਲਈ ਪ੍ਰੇਰਿਤ ਕਰਨਾ ਆਦਿ ਪਹਿਲ ਦੇ ਅਾਧਾਰ ’ਤੇ ਕੀਤੇ ਜਾਣਗੇ । ਜਿਹੜੇ ਨੌਜਵਾਨ ਅੱਜ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਸੀ ਉਹ ਕੀਤਾ ਹੈ ਅਤੇ ਭਾਜਪਾ ਪੰਜਾਬ ਵਿਚ ਲੋਕਾਂ ਨਾਲ ਜੋ ਵੀ ਵਾਅਦੇ ਕਰੇਗੀ, ਉਹ ਸਰਕਾਰ ਬਣਨ ’ਤੇ ਪੂਰੇ ਕੀਤੇ ਜਾਣਗੇ।


Bharat Thapa

Content Editor

Related News