ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਨੂੰ ਪਹਿਲਾ ਵੱਡਾ ਝਟਕਾ, ਵਿਧਾਇਕ ਹਰਜੋਤ ਕਮਲ ਭਾਜਪਾ ’ਚ ਸ਼ਾਮਲ
Saturday, Jan 15, 2022 - 10:08 PM (IST)
ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰਨ ਤੋਂ ਬਾਅਦ ਪਹਿਲਾ ਵੱਡਾ ਝਟਕਾ ਲੱਗਾ ਹੈ। ਮੋਗਾ ਤੋਂ ਕਾਂਗਰਸ ਦੇ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਮੋਗਾ ਦੀ ਸੀਟ ’ਤੇ ਲਗਾਤਾਰ ਦਾਅਵੇਦਾਰੀ ਜਤਾ ਰਹੇ ਸਨ। ਮਸ਼ਹੂਰ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਜਦੋਂ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਹਰਜੋਤ ਕਮਲ ਇਸ ਸੀਟ ’ਤੇ ਦਾਅਵੇਦਾਰੀ ਜਤਾਉਂਦੇ ਹੋਏ ਮਾਲਵਿਕਾ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਕਾਂਗਰਸ ਹਾਈਕਮਾਨ ਨੇ ਹਰਜੋਤ ਕਮਲ ਨੂੰ ਮਨਾਉਣ ਲਈ ਦਿੱਲੀ ਵੀ ਸੱਦਿਆ ਸੀ ਅਤੇ ਹਰਜੋਤ ਨਾਲ ਗੱਲਬਾਤ ਕਰਕੇ ਮਨਾਉਣ ਦਾ ਯਤਨ ਵੀ ਕੀਤਾ ਸੀ।
ਇਹ ਵੀ ਪੜ੍ਹੋ : ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ, 86 ਉਮੀਦਵਾਰਾਂ ਦਾ ਕੀਤਾ ਐਲਾਨ
ਇਸ ਦਰਮਿਆਨ ਜਿਵੇਂ ਹੀ ਕਾਂਗਰਸ ਹਾਈਕਮਾਨ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਅਤੇ ਮੋਗਾ ਤੋਂ ਮਾਲਵਿਕਾ ਨੂੰ ਉਮੀਦਵਾਰ ਐਲਾਨਿਆ ਗਿਆ ਤਾਂ ਇਸ ਐਲਾਨ ਦੇ ਕੁੱਝ ਘੰਟਿਆਂ ਬਾਅਦ ਹੀ ਵਿਧਾਇਕ ਹਰਜੋਤ ਕਮਲ ਨੇ ਕਾਂਗਰਸ ਨੂੰ ਅਲਵਿਦ ਆਖਦਿਆਂ ਭਾਜਪਾ ਦਾ ਪੱਲਾ ਫੜ ਲਿਆ ਹੈ। ਹਰਜੋਤ ਕਮਲ ਨੂੰ ਚੰਡੀਗੜ੍ਹ ਵਿਚ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦੀ ਅਗਵਾਈ ਵਿਚ ਭਾਜਪਾ ’ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਮਜੀਠੀਆ, ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?