ਕਾਂਗਰਸ ਨੂੰ ਮਜੀਠੀਆ ਦੀ ਸਲਾਹ (ਵੀਡੀਓ)

04/10/2017 7:21:24 PM

ਬਟਾਲਾ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਜੀਠੀਆ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਨੂੰ ਜਲਦ ਚੋਣ ਵਾਅਦੇ ਪੂਰੇ ਕਰਨ ਦੀ ਸਲਾਹ ਦਿੱਤੀ ਹੈ। ਮਜੀਠੀਆ ਬਟਾਲਾ ਦੇ ਗੁਰਦੁਆਰਾ ਫਲਾਹੀ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਨਾ ਹੋਏ ਤਾਂ ਲੋਕ ਸੜਕਾਂ ''ਤੇ ਉਤਰ ਆਉਣਗੇ।
ਅਕਾਲੀ ਵਿਧਾਇਕ ਨੇ ਆਮ ਆਦਮੀ ਪਾਰਟੀ ਨੂੰ ਬੇਈਮਾਨ ਕਰਾਰ ਦਿੰਦੇ ਹੋਏ ਕਿਹਾ ਕਿ ਕਿਸੇ ਵੇਲੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦੇਣ ਵਾਲੇ ਦਿੱਲੀ ਵਾਸੀ ਆਉਣ ਵਾਲੀਆਂ ਚੋਣਾਂ ਵਿਚ ਇਸ ਪਾਰਟੀ ਨੂੰ ਮੂਧੇ-ਮੁੰਹ ਸੁੱਟਣਗੇ।


Gurminder Singh

Content Editor

Related News