ਪੰਜਾਬ ਦੇ ਲੱਖਾਂ ਨੌਜਵਾਨ ਮਜੀਠੀਆ ਨਾਲ ਚੱਟਾਨ ਵਾਂਗ ਖੜ੍ਹੇ : ਅਕਾਲੀ ਆਗੂ

05/21/2017 2:45:54 PM

ਬੁਢਲਾਡਾ (ਮਨਜੀਤ) : ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣਦਿਆਂ ਹੀ ਪੰਜਾਬ ਦੀ ਸ਼ਾਂਤੀ ਭੰਗ ਹੋ ਚੁੱਕੀ ਹੈ ਅਤੇ ਕਾਂਗਰਸੀ ਵਰਕਰਾਂ ਵੱਲੋਂ ਆਪਣੇ ਲੀਡਰਾਂ ਦੀ ਸ਼ਹਿ ''ਤੇ ਸ਼ਰੇਆਮ ਗੁੰਡਾ-ਗਰਦੀ ਕੀਤੀ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਰਘੁਵੀਰ ਸਿੰਘ ਮਾਨਸਾ ਅਤੇ ਯੂਥ ਅਕਾਲੀ ਦਲ ਜ਼ਿਲਾ ਮਾਨਸਾ ਦੇ ਪ੍ਰਧਾਨ ਅਵਤਾਰ ਸਿੰਘ ਰਾੜਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਨ ਸਭਾ ਹਲਕੇ ਮਜੀਠਾ ਵਿਖੇ ਪੰਜਾਬ ਦੇ ਏ.ਡੀ.ਜੀ.ਪੀ. ਵੱਲੋਂ ਕੀਤੇ ਜਾ ਰਹੇ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੋਕਾਂ ਦੇ ਚੁਣੇ ਹੋਏ ਹਲਕੇ ਦੇ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਇਸ ਸਮਾਗਮ ਵਿਚ ਪਹੁੰਚਣ ''ਤੇ ਕਾਂਗਰਸ ਵਰਕਰਾਂ ਵੱਲੋਂ ਹੁੱਲੜਬਾਜ਼ੀ ਕਰਕੇ ਸਮਾਗਮ ਵਿਚ ਖਲਲ ਪਾਉਣ ਦੀ ਕੋਸ਼ਿਸ਼ ਕਰਕੇ ਮਜੀਠੀਆ ਦੀ ਗੱਡੀ ਉੱਪਰ ਹਮਲੇ ਕੀਤੇ ਗਏ, ਜਿਸ ਦੀ ਜਿੰਨੀ ਨਿੰਦਿਆ ਕੀਤੀ ਜਾਵੇ, ਘੱਟ ਹੈ।  
ਉਕਤ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆ ਹੋਇਆ ਕਿਹਾ ਕਿ ਮਜੀਠੀਆ ਪੰਜਾਬ ਦਾ ਹਰਮਨ-ਪਿਆਰਾ ਲੀਡਰ ਹੈ ਅਤੇ ਯੂਥ ਅਕਾਲੀ ਦਲ ਮਜੀਠੀਆ ਦੀ ਪਿੱਠ ਪਿੱਛੇ ਹਰ ਸਮੇਂ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਅਖੀਰ ਵਿਚ ਕਿਹਾ ਕਿ ਕਾਂਗਰਸੀ ਵਰਕਰ ਜੇਕਰ ਅੱਗੇ ਤੋਂ ਅਜਿਹੀ ਘਿਨੋਣੀ ਹਰਕਤ ਕਰਨਗੇ ਤਾਂ ਉਸ ਦਾ ਯੂਥ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਯੂਥ ਆਗੂ ਹਰਵਿੰਦਰ ਸਿੰਘ ਧਲੇਵਾਂ, ਗੁਰਜਿੰਦਰ ਸਿੰਘ ਬੱਗਾ, ਅਮਨਦੀਪ ਸਿੰਘ ਭੈਣੀਬਾਘਾ, ਦਰਸ਼ਨ ਸਿੰਘ ਮੰਡੇਰ, ਹਰਮਨਜੀਤ ਸਿੰਘ ਭੰਮਾ, ਮਨਮਿੰਦਰ ਸਿੰਘ ਡੋਡ, ਮੱਖਣ ਸਿੰਘ ਰੱਲਾ, ਬਲੋਰ ਸਿੰਘ ਰੱਲਾ, ਅਮਰੀਕ ਸਿੰਘ ਭੋਲਾ, ਜਗਸੀਰ ਸਿੰਘ ਅੱਕਾਂਵਾਲੀ, ਸੰਦੀਪ ਸਿੰਘ ਅੱਕਾਂਵਾਲੀ ਆਦਿ ਸ਼ਾਮਲ ਸਨ।

Gurminder Singh

This news is Content Editor Gurminder Singh