ਪੰਜਾਬ ਵਿਧਾਨ ਸਭਾ ਚੋਣਾਂ 2022 : ਅੱਜ ਜਾਰੀ ਹੋ ਸਕਦੀ ਹੈ ਕਾਂਗਰਸ ਅਤੇ ਭਾਜਪਾ ਦੀ ਪਹਿਲੀ ਲਿਸਟ

Friday, Jan 14, 2022 - 10:45 AM (IST)

ਪੰਜਾਬ ਵਿਧਾਨ ਸਭਾ ਚੋਣਾਂ 2022 : ਅੱਜ ਜਾਰੀ ਹੋ ਸਕਦੀ ਹੈ ਕਾਂਗਰਸ ਅਤੇ ਭਾਜਪਾ ਦੀ ਪਹਿਲੀ ਲਿਸਟ

ਲੁਧਿਆਣਾ (ਹਿਤੇਸ਼) - ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਜ਼ਿਆਦਾਤਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਦੀ ਲਿਸਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਵੱਲੋਂ ਆਮ ਤੌਰ ’ਤੇ ਸਭ ਤੋਂ ਲੇਟ ਉਮੀਦਵਾਰਾਂ ਦਾ ਐਲਾਨ ਕੀਤਾ ਜਾਂਦਾ ਹੈ ਪਰ ਇਸ ਵਾਰ ਟਿਕਟ ਕੱਟਣ ਦੇ ਡਰੋਂ ਕਈ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਅਤੇ ਬਾਕੀ ਪਾਰਟੀਆਂ ਦੇ ਉਮੀਦਵਾਰ ਕਾਫ਼ੀ ਦੇਰ ਤੋਂ ਫੀਲਡ ’ਚ ਹੋਣ ਦੇ ਮੱਦੇਨਜ਼ਰ ਕਾਂਗਰਸ ਜਲਦ ਉਮੀਦਵਾਰਾਂ ਦਾ ਐਲਾਨ ਕਰਨ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)

ਦੱਸਿਆ ਜਾਂਦਾ ਹੈ ਕਿ ਸਕ੍ਰੀਨਿੰਗ ਕਮੇਟੀ ਕਈ ਵਾਰ ਹੋਈ ਮੀਟਿੰਗ ’ਚ 75 ਸੀਟਾਂ ’ਤੇ ਇਕ ਜਾਂ 2 ਨਾਵਾਂ ਦਾ ਪੈਨਲ ਬਣਾ ਕੇ ਮਨਜ਼ੂਰੀ ਲਈ ਸੈਂਟ੍ਰਲ ਇਲੈਕਸ਼ਨ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ। ਉਧਰ, ਅਕਾਲੀ ਦਲ ਤੋਂ ਰਿਸ਼ਤਾ ਟੁੱਟਣ ਤੋਂ ਬਾਅਦ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਜੋ ਗੱਠਜੋੜ ਕੀਤਾ ਗਿਆ ਹੈ, ਉਸ ’ਚ ਸੀਟਾਂ ਦੀ ਵੰਡ ’ਤੇ ਲਗਭਗ ਸਹਿਮਤੀ ਹੋ ਗਈ ਹੈ ਅਤੇ ਉਮੀਦਵਾਰ ਬਣਾਉਣ ਲਈ ਭਾਜਪਾ ਵੱਲੋਂ ਥੋਕ ’ਚ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕਾਂਗਰਸ ਅਤੇ ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਜਾ ਸਕਦੀ ਹੈ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਕਿਸਾਨਾਂ ਅਤੇ ‘ਆਪ’ ਦੇ ਉਮੀਦਵਾਰਾਂ ਦਾ ਵੀ ਹੋਵੇਗਾ ਐਲਾਨ
ਕਿਸਾਨਾਂ ਵੱਲੋਂ ਬਣਾਈ ਗਈ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਵੱਲੋਂ ਵੀਰਵਾਰ ਨੂੰ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਇਕ ਹੋਰ ਲਿਸਟ ਸ਼ਨੀਵਾਰ ਨੂੰ ਜਾਰੀ ਕੀਤੀ ਜਾਵੇਗੀ। ਇਸੇ ਦਿਨ ਆਮ ਆਦਮੀ ਪਾਰਟੀ ਵੱਲੋਂ ਵੀ ਬਾਕੀ ਸੀਟਾਂ ’ਚੋਂ ਕੁਝ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼


author

rajwinder kaur

Content Editor

Related News