ਲੋਕ ਸਭਾ ਚੋਣਾਂ: ਪੰਜਾਬ 'ਚ ਮੌਜੂਦਾ ਸੰਸਦ ਮੈਂਬਰਾਂ ਦੀ ਸੀਟ 'ਚ ਬਦਲਾਅ ਕਰ ਸਕਦੀ ਹੈ ਕਾਂਗਰਸ !
Monday, Mar 04, 2024 - 07:49 AM (IST)
ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤੋਂ ਬਾਅਦ ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਕਾਂਗਰਸ ਦੀ ਲਿਸਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਵਿਚ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਸਮਝੌਤਾ ਹੋਣ ਦੀ ਸੰਭਾਵਨਾ ਲੱਗਭਗ ਖ਼ਤਮ ਹੋ ਗਈ ਹੈ, ਜਿਸ ਕਾਰਨ ਦੋਵੇਂ ਹੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਲਈ ਸਿਰਖਪਾਈ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ, ਅਜੈ ਮਿਸ਼ਰਾ ਟੈਨੀ ਨੂੰ ਦਿੱਤੀ ਲੋਕ ਸਭਾ ਟਿਕਟ; ਪੰਧੇਰ ਵੱਲੋਂ ਨਿਖੇਧੀ
ਇਸ ਦੌਰਾਨ ਇਹ ਚਰਚਾ ਸੁਣਨ ਨੂੰ ਮਿਲ ਰਹੀ ਹੈ ਕਿ ਕਾਂਗਰਸ ਕੁਝ ਮੌਜੂਦਾ ਸੰਸਦ ਮੈਂਬਰਾਂ ਦੀ ਟਿਕਟ ਵਿਚ ਬਦਲਾਅ ਕਰ ਸਕਦੀ ਹੈ। ਇਨ੍ਹਾਂ ਵਿਚ ਰਵਨੀਤ ਸਿੰਘ ਬਿੱਟੂ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਨੂੰ ਆਮ ਜਨਤਾ ਦੇ ਨਾਲ ਕਾਂਗਰਸ ਵਰਕਰਾਂ ਦੇ ਭਾਰੀ ਵਿਰੋਧ ਦੇ ਮੱਦੇਨਜ਼ਰ ਵਾਪਸ ਅਨੰਦਪੁਰ ਸਾਹਿਬ ਭੇਜਿਆ ਜਾ ਸਕਦਾ ਹੈ, ਜਿੱਥੋਂ ਉਹ ਪਹਿਲੀ ਵਾਰ ਐੱਮ.ਪੀ. ਬਣੇ ਸਨ, ਜਦੋਂਕਿ ਬਿੱਟੂ ਦੀ ਜਗ੍ਹਾ ਲੁਧਿਆਣਾ ਵਿਚ ਇਕ ਵਾਰ ਫਿਰ ਮੁਨੀਸ਼ ਤਿਵਾੜੀ ਦੀ ਐਂਟਰੀ ਹੋ ਸਕਦੀ ਹੈ, ਜੋ ਪਹਿਲਾਂ ਲੁਧਿਆਣਾ ਤੋਂ ਐੱਮ. ਪੀ. ਰਹਿ ਚੁੱਕੇ ਹਨ ਤੇ ਹੁਣ ਅਨੰਦਪੁਰ ਸਾਹਿਬ ਤੋਂ ਜਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧੀ ਮਤਾ ਪੰਜਾਬ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਵੱਲੋਂ ਹਾਈਕਮਾਨ ਨੂੰ ਭੇਜਿਆ ਗਿਆ ਹੈ, ਜਿਸ ਦੇ ਸੰਕੇਤ ਬਿੱਟੂ ਵੱਲੋਂ ਲੁਧਿਆਣਾ ਕਾਂਗਰਸ ਦੀ ਮੀਟਿੰਗ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਾਰਾਜ਼ਗੀ ਕਾਰਨ ਹੰਗਾਮਾ ਹੋਣ ਤੋਂ ਬਾਅਦ ਅਚਾਨਕ ਅਨੰਦਪੁਰ ਸਾਹਿਬ ਪੁੱਜ ਕੇ ਗੁਰਦੁਆਰਾ ਕੇਸਗੜ੍ਹ ਸਾਹਿਬ ਵਿਚ ਮੱਥਾ ਟੇਕਣ ਤੋਂ ਵੀ ਮਿਲ ਰਹੇ ਹਨ, ਜਿਸ ਦੀ ਸੂਚਨਾ ਖੁਦ ਬਿੱਟੂ ਵੱਲੋਂ ਆਪਣੇ ਫੇਸਬੁਕ ਪੇਜ ’ਤੇ ਸ਼ੇਅਰ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ: SKM ਦੀ ਦੋਵਾਂ ਮੋਰਚਿਆਂ ਨੂੰ ਨਸੀਹਤ, 'ਸੰਘਰਸ਼ ਦੀ ਜਿੱਤ ਲਈ ਏਕਤਾ ਜ਼ਰੂਰੀ' (ਵੀਡੀਓ)
ਤਿਵਾੜੀ ਨੂੰ ਲੈ ਕੇ ਇਹ ਵੀ ਹੋ ਰਹੀ ਹੈ ਚਰਚਾ
ਮਨੀਸ਼ ਤਿਵਾੜੀ ਨੂੰ ਲੈ ਕੇ ਇਹ ਚਰਚਾ ਵੀ ਹੋ ਰਹੀ ਹੈ ਕਿ ਉਹ ਅਨੰਦਪੁਰ ਸਾਹਿਬ ਜਾਂ ਲੁਧਿਆਣਾ ਦੇ ਮੁਕਾਬਲੇ ਚੰਡੀਗੜ੍ਹ ਸੀਟ ਤੋਂ ਚੋਣ ਲੜਨ ਦੇ ਜ਼ਿਆਦਾ ਚਾਹਵਾਨ ਹਨ। ਹਾਲਾਂਕਿ ਉਥੇ ਸੀਨੀਅਰ ਨੇਤਾ ਪਵਨ ਬਾਂਸਲ ਦੀ ਦਾਅਵੇਦਾਰੀ ਕਾਰਨ ਜੇਕਰ ਤਿਵਾੜੀ ਨੂੰ ਟਿਕਟ ਨਾ ਮਿਲੀ ਤਾਂ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ। ਇਹੀ ਬਦਲ ਤਿਵਾੜੀ ਦੇ ਕੋਲ ਲੁਧਿਆਣਾ ਵਿਚ ਵਾਪਸੀ ਲਈ ਖੁੱਲ੍ਹਾ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8