ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਪਾਈ ਵੋਟ

05/19/2019 9:49:08 AM

ਫਤਿਹਗੜ੍ਹ ਸਾਹਿਬ (ਵਿਪਨ) - ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਟੀ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਅੱਜ ਆਪਣੇ ਵੋਟ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਕੁਲਦੀਪ ਕੌਰ ਵੀ ਉਨ੍ਹਾਂ ਦੇ ਨਾਲ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਵੋਟ ਪਾਉਣ ਦਾ ਹਰੇਕ ਕੋਲ ਜਮਹੂਰੀ ਹੱਕ ਹੈ, ਜਿਸ ਦੀ ਸਾਨੂੰ ਸਾਰਿਆਂ ਨੂੰ ਸਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਆਪਣੀ ਚੋਣ ਪ੍ਰਕਿਰਿਆ ਬਾਰੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵੇਖਣ ਵਾਲਾ ਹੈ ਤੇ ਲੋਕ ਕਾਂਗਰਸ ਪਾਰਟੀ ਦੇ ਚੰਗੇ ਕੰਮਾਂ ਕਰ ਕੇ ਵੋਟ ਦੇ ਰਹੇ ਹਨ। ਉਨ੍ਹਾਂ ਲੋਕਾਂ ਦੇ ਪਿਆਰ ਅਤੇ ਸਤਿਕਾਰ ਨੂੰ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਦੱਸ ਦੇਈਏ ਕਿ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਬਨਦੀਪ ਸਿੰਘ ਦੁਲੋ, ਪੰਜਾਬ ਡੈਮੋਕੇਟਿਕ ਅਲਾਇੰਸ ਦੇ ਮਨਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਵਿਚਾਰ ਹੋ ਰਿਹਾ ਹੈ।

rajwinder kaur

This news is Content Editor rajwinder kaur