ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਭਰਾ ਇੰਦਰ ਸੇਖੜੀ ਭਾਜਪਾ 'ਚ ਹੋਏ ਸ਼ਾਮਲ

02/08/2022 8:56:11 PM

ਬਟਾਲਾ-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜੋਰਾ-ਸ਼ੋਰਾਂ ਨਾਲ ਤਿਆਰੀਆਂ ਕਰ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਸਿਆਸੀ ਫੇਰਬਦਲੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਭਾਜਪਾ ਨੇਤਾ ਤਰੁਣ ਚੁੱਘ ਨੇ ਟਵੀਟ ਰਾਹੀਂ ਦਿੱਤੀ।

ਇਹ ਵੀ ਪੜ੍ਹੋ : ਰੂਸ ਨੇ ਭਾਰਤ ਵਿਰੁੱਧ ਆਪਣੇ ਦੇਸ਼ ਦੀਆਂ ਮੀਡੀਆ ਰਿਪੋਰਟਾਂ ਨੂੰ ਕੀਤਾ ਖਾਰਿਜ, ਕਿਹਾ-ਅਸੀਂ ਦੋਵੇਂ ਦੇਸ਼ ਪੁਰਾਣੇ ਦੋਸਤ

PunjabKesari

ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਭਾਜਪਾ ਨੂੰ ਮਿਲਦੇ ਅਥਾਹ ਸਮਰਥਨ ਨੂੰ ਦੇਖਦੇ ਹੋਏ ਅਤੇ ਮਾਣਯੋਗ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਬਟਾਲਾ 'ਚ ਕਾਂਗਰਸ ਉਮੀਦਵਾਰ ਅਸ਼ਵਨੀ ਸੇਖੜੀ ਦੇ ਭਰਾ ਇੰਦਰ ਸੇਖੜੀ ਜੀ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੈਂ ਉਨ੍ਹਾਂ ਦਾ ਤਹਿ ਦਿਲੋਂ ਸੁਆਗਤ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਇਹ ਵੀ ਪੜ੍ਹੋ : ਜੇਕਰ ਯੂਕ੍ਰੇਨ 'ਤੇ ਰੂਸ ਨੇ ਹਮਲਾ ਕੀਤਾ ਤਾਂ ਲਾਈਆਂ ਜਾਣਗੀਆਂ ਪਾਬੰਦੀਆਂ : PM ਜਾਨਸਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News