ਤਰਨਤਾਰਨ ਜ਼ਿਮਨੀ ਚੋਣ : ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਪਾਈ ਵੋਟ
Tuesday, Nov 11, 2025 - 10:13 AM (IST)
ਤਰਨਤਾਰਨ- ਤਰਨਤਾਰਨ ਵਿਧਾਨ ਸਭਾ ਹਲਕੇ 'ਚ ਚੋਣ ਮੈਦਾਨ ਪੱਖ ਗਿਆ ਹੈ। ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਇਸ ਵਾਰ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰਾਂ ਦੇ ਹੱਥ ਵਿੱਚ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ
ਉੱਥੇ ਹੀ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਲਈ ਹੈ ਤੇ ਨਾਲ ਹੀ ਉਨ੍ਹਾਂ ਨੇ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ “ਉਮੀਦ ਕਰਦੇ ਹਾਂ ਕਿ ਕਾਂਗਰਸ ਹੀ ਜਿੱਤੇਗੀ। ਮੇਰੀ ਲੋਕਾਂ ਨੂੰ ਅਪੀਲ ਹੈ ਕਿ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰੋ। ਸਹੀ ਉਮੀਦਵਾਰ ਤੇ ਸਹੀ ਪਾਰਟੀ ਨੂੰ ਚੁਣ ਕੇ ਅੱਗੇ ਲੈ ਕੇ ਆਓ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੇ ਵੋਟ ਪਾਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ: 9 ਵਜੋ ਤੱਕ 11 ਫੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
