ਵੱਡੀ ਖ਼ਬਰ : ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ

Monday, Jan 17, 2022 - 11:14 AM (IST)

ਵੱਡੀ ਖ਼ਬਰ : ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ

ਪਟਿਆਲਾ (ਪਰਮੀਤ) : ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ। ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਤੇਜ਼ ਹੋਈ ਬਗਾਵਤ, ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਨੇ ਕੀਤਾ ਵੱਡਾ ਐਲਾਨ

ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਨੇ ਹੁਣ ਤਕ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰਿਆਂ ਦੀ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕਾਂਗਰਸ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ’ਤੇ ਕਿਸ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਦੀ ਹੈ। ਹੁਣ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ ਤਾਂ ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੈਦਾਨ ਉਤਾਰ ਸਕਦੀ ਹੈ।

ਇਹ ਵੀ ਪੜ੍ਹੋ : ਕਾਂਗਰਸ ਲਈ ਇਕ ਹੋਰ ਖ਼ਤਰੇ ਦੀ ਘੰਟੀ, ਟਿਕਟ ਨਾ ਮਿਲਣ ’ਤੇ ‘ਆਪ’ ’ਚੋਂ ਆਏ ਵਿਧਾਇਕ ਕਰ ਸਕਦੇ ਨੇ ਬਗਾਵਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News